08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਡੀ.ਜੀ. ਸਿੰਘ <br/>

Ad Position 21
No active advertisement
ਅਜੀਤ ਡੈਸਕ 04-02-2026
ਤਾਰਾਗੜ੍ਹ, 3 ਫਰਵਰੀ (ਸੋਹਨ ਲਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ਹੇਠ ਆਈ ਸਿੱਖਿਆ ਕ੍ਰਾਂਤੀ ਨੇ ਰਾਜ ਦੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲ ਕੇ ਰੱਖ ਦਿੱਤਾ ਹੈ | ਜਿਸ ਕਰਕੇ ਇੱਥੇ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਹੋਵੇਗਾ | ਇਹ ਪ੍ਰਗਟਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤੰਗੋਸ਼ਾਹ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:/ਐਲੀ:) ਕਮਲਦੀਪ ਕੌਰ ਦੀ ਅਗਵਾਈ ਹੇਠ ਚਲਾਈ ਗਈ ਦਾਖਲਾ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਬਲਾਕ ਨਰੋਟ ਜੈਮਲ ਸਿੰਘ ਦੇ ਵੱਖ-ਵੱਖ ਪਿੰਡਾਂ ਲਈ ਰਵਾਨਾ ਕਰਦਿਆਂ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡੀ.ਜੀ. ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪਠਾਨਕੋਟ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਵਿਚ ਦਾਖ਼ਲਾ ਜਾਗਰੂਕਤਾ ਵੈਨ ਰਾਹੀਂ ਪ੍ਰਚਾਰ ਕਰਦਿਆਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਦਾਖ਼ਲਿਆਂ ਸਬੰਧੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲ ਕਰਵਾ ਕੇ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਹਾਸਲ ਕਰਨ | ਸਰਕਾਰੀ ਪ੍ਰਾਇਮਰੀ ਸਕੂਲ ਬਹਿਦੋਚੱਕ ਤੇ ਤੰਗੋਸ਼ਾਹ ਦੇ ਬੱਚਿਆਂ ਨੇ ਨਾਟਕ ਰਾਹੀਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਆਏ ਬਿਹਤਰ ਸੁਧਾਰਾਂ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਬੀ.ਐਨ.ਓ. ਪਿ੍ੰਸੀਪਲ ਸੂਰਜ ਗੁਰੰਗ, ਸੈਂਟਰ ਹੈਡ ਟੀਚਰ ਸਰਬਜੀਤ, ਸੈਂਟਰ ਹੈਡ ਟੀਚਰ ਅੰਜੂ ਬਾਲਾ, ਪਿ੍ੰਸੀਪਲ ਰਜਿੰਦਰ ਸਿੰਘ, ਸਰਪੰਚ ਨੇਹਾ ਕੁਮਾਰੀ, ਬੀ.ਆਰ.ਸੀ. ਬਿਸੰਭਰ ਦਾਸ ਅਤੇ ਬੀ.ਆਰ.ਸੀ. ਦੀਪਕ ਸੈਣੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦਾ ਪੰਜਾਬ ਪ੍ਰਤੀ ਨਾ ਪੱਖੀ ਵਤੀਰਾ ਮੰਦਭਾਗਾ-ਸੰਧੂ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਉਤਸਵ ਸ਼ਰਧਾ ਨਾਲ ਮਨਾਇਆ <br/>
Ad Position 24