ਨਰੋਟ ਜੈਮਲ ਸਿੰਘ, 3 ਫਰਵਰੀ (ਸ਼ਸ਼ੀ ਕੁਮਾਰ)-ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਨੂੰ ਖ਼ਤਮ ਕਰਕੇ ਜੀ ਰਾਮ ਜੀ ਯੋਜਨਾ ਬਣਾਉਣ ਦਾ ਵਿਰੋਧ ਅਤੇ ਪੰਜਾਬ ਵਿਚ ਗੈਂਗਸਟਰਾਂ ਦੇ ਹੌਸਲੇ ਬੁਲੰਦ ਅਤੇ ਚਿੱਟਾ ਤਸਕਰੀ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਹਲਕਾ ਭੋਆ ਵਿਚ ਇਕ ਬਹੁਤ ਵੱਡੀ ਰੈਲੀ ਕੀਤੀ ਜਾ ਰਹੀ ਹੈ | ਜਿਸ ਦੀ ਜਾਣਕਾਰੀ ਦਿੰਦੇ ਹੋਏ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਅਤੇ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ 5 ਫਰਵਰੀ ਵੀਰਵਾਰ ਨੂੰ ਤਾਰਾਗੜ੍ਹ ਦੀ ਦਾਣਾ ਮੰਡੀ ਵਿਚ ਹੋਣ ਵਾਲੀ ਰੈਲੀ ਵਿਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਉਪ ਇੰਚਾਰਜ ਸੂਰਜ ਠਾਕੁਰ ਉਨ੍ਹਾਂ ਦੇ ਨਾਲ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਪਹੁੰਚ ਰਹੇ ਹਨ | ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਹਲਕਾ ਭੋਆ ਵਾਸੀਆਂ ਨੂੰ ਇਸ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ |