ਤਾਰਾਗੜ੍ਹ, 3 ਫਰਵਰੀ (ਸੋਹਨ ਲਾਲ)-ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੰੂ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਦੇਣ 'ਤੇ ਹਲਕਾ ਭੋਆ 'ਚ ਅਕਾਲੀ ਵਰਕਰਾਂ ਨੇ ਖੁਸ਼ੀ 'ਚ ਆਤਿਸ਼ਬਾਜ਼ੀ ਕੀਤੀ ਤੇ ਲੱਡੂ ਵੰਡੇ | ਇਸ ਮੌਕੇ ਅਕਾਲੀ ਦਲ ਦੇ ਸਾਬਕਾ ਐਸ.ਸੀ. ਵਿੰਗ ਪਠਾਨਕੋਟ ਪ੍ਰਧਾਨ ਰਮਨ ਡੱਲਾ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਝੂਠਾ ਕੇਸ ਪਾਇਆ ਗਿਆ ਸੀ | ਜਿਸ ਸਬੰਧੀ ਮਾਣਯੋਗ ਅਦਾਲਤ ਨੇ ਮਜੀਠੀਆ ਨੰੂ ਜ਼ਮਾਨਤ ਦਿੱਤੀ ਗਈ ਹੈ | ਰਮਨ ਕੁਮਾਰ ਡੱਲਾ ਨੇ ਕਿਹਾ ਕਿ ਸਾਬਕਾ ਅਕਾਲੀ ਦਲ ਮੰਤਰੀ ਮਜੀਠੀਆ ਦੇ ਬਾਹਰ ਆਉਣ ਨਾਲ ਅਕਾਲੀ ਵਰਕਰਾਂ 'ਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ |