08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੰਦੀਪ ਸੰਧੂ ਵਲੋਂ ਦਾਣਾ ਮੰਡੀ ਤਾਰਾਗੜ੍ਹ 'ਚ ਹੋਣ ਵਾਲੀ ਮਨਰੇਗਾ ਬਚਾਓ ਸੰਘਰਸ਼ ਰੈਲੀ ਦਾ ਜਾਇਜ਼ਾ <br/>

Ad Position 21
No active advertisement
ਸੰਦੀਪ ਸੰਧੂ, ਜੋਗਿੰਦਰ ਪਾਲ ਤੇ ਹੋਰ ਰੈਲੀ ਵਾਲੀ ਥਾਂ ਦਾ ਨਿਰੀਖਣ ਕਰਦੇ ਹੋਏ | ਤਸਵੀਰ: ਰਾਜ ਕੁਮਾਰੀ <br/> 04-02-2026
ਤਾਰਾਗੜ੍ਹ, 3 ਫਰਵਰੀ (ਸੋਹਨ ਲਾਲ)-ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ 5 ਫਰਵਰੀ ਨੂੰ ਭੋਆ ਹਲਕੇ ਅਧੀਨ ਆਉਣ ਵਾਲੀ ਦਾਣਾ ਮੰਡੀ ਤਾਰਾਗੜ੍ਹ 'ਚ ਹਲਕਾ ਇੰਚਾਰਜ ਜੋਗਿੰਦਰ ਪਾਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਜਾ ਰਹੀ ਹੈ | ਰੈਲੀ ਵਾਲੀ ਥਾਂ ਦਾ ਨਿਰੀਖਣ ਕਰਨ ਪਹੁੰਚੇ ਸੂਬਾ ਕਾਂਗਰਸ ਜਨਰਲ ਸਕੱਤਰ ਸੰਦੀਪ ਸੰਧੂ ਨੇ ਕਿਹਾ ਕਿ ਮਨਰੇਗਾ ਬਚਾਓ ਸੰਘਰਸ਼ ਰੈਲੀ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਜਾ ਰਹੀ ਹੈ | ਰੈਲੀ ਨੂੰ ਇਤਿਹਾਸਕ ਬਣਾਉਣ ਲਈ ਵਰਕਰ ਵੱਡੀ ਗਿਣਤੀ ਵਿਚ ਪਹੁੰਚੇ | ਸੂਬਾ ਕਾਂਗਰਸ ਇੰਚਾਰਜ ਭੁਪੇਸ਼ ਬਘੇਲ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਗੁਰਦਾਸਪੁਰ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਹਾਈਕਮਾਂਡ ਆਗੂ ਵੀ ਪਹੁੰਚ ਰਹੇ ਹਨ | ਉਨ੍ਹਾਂ ਦੇ ਵਿਚਾਰ ਸੁਣੋ ਤੇ ਵਿਰੋਧੀ ਧਿਰ ਦੇ ਲੋਕ ਸਭਾ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਿਚ ਕਾਂਗਰਸ ਪਾਰਟੀ ਨਾਲ ਹੱਥ ਮਿਲਾਓ | ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਗ਼ਰੀਬਾਂ ਅਤੇ ਮਜ਼ਦੂਰਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ | ਇਸ ਲਈ ਰਾਹੁਲ ਗਾਂਧੀ ਅਤੇ ਰਾਸ਼ਟਰੀ ਪ੍ਰਧਾਨ ਮਲਿਕਾ ਅਰਜਨ ਖੜਗੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਮਜ਼ਦੂਰਾਂ ਅਤੇ ਗ਼ਰੀਬਾਂ ਦੀ ਆਵਾਜ਼ ਬੁਲੰਦ ਕਰਨ ਦਾ ਬੀੜਾ ਚੁੱਕਿਆ ਹੈ | ਇਸ ਦਾ ਹਿੱਸਾ ਬਣਨ ਲਈ 5 ਫਰਵਰੀ ਨੂੰ ਦਾਣਾ ਮੰਡੀ ਤਾਰਾਗੜ੍ਹ ਵਿਚ ਹੋਣ ਵਾਲੀ ਮਨਰੇਗਾ ਬਚਾਓ ਮਹਾਂ ਸੰਗਰਾਮ ਰੈਲੀ ਵਿਚ ਸ਼ਾਮਿਲ ਹੋਵੋ | ਹਾਈਕਮਾਂਡ ਵਲੋਂ ਭੇਜੇ ਗਏ ਆਗੂਆਂ ਦੀਆਂ ਆਵਾਜ਼ਾਂ ਸੁਣੋ ਅਤੇ ਲੋਕਾਂ ਤੱਕ ਪਹੁੰਚਾਓ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੱਕੀ, ਬਲਾਕ ਪ੍ਰਧਾਨ ਤਾਰਾਗੜ੍ਹ ਹਰਸ਼ ਸ਼ਰਮਾ, ਸਾਬਕਾ ਸਰਪੰਚ ਤਾਰਾਗੜ੍ਹ ਨਰਿੰਦਰ ਕੁਮਾਰ, ਕਾਂਗਰਸੀ ਆਗੂ ਆਸ਼ੀਸ਼ ਵਿੱਜ, ਰਾਮ ਸਿੰਘ, ਮਿੱਠੂ ਸੈਣੀ, ਅਬੇ ਮਸੀਹ, ਠਾਕੁਰ ਬਰਿੰਦਰ ਸਿੰਘ ਅਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲੁੱਟਾਂ-ਖੋਹਾਂ ਤੋਂ ਤੰਗ ਹੋ ਕੇ ਕੋਠੀ ਪੰਡਿਤਾਂ ਪਿੰਡ ਦੇ ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸੱਚ ਦੀ ਹੋਈ ਜਿੱਤ-ਰਮਨ ਡੱਲਾ <br/>
Ad Position 24