08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕੇਂਦਰ ਸਰਕਾਰ ਦਾ ਬਜਟ ਆਮ ਜਨਤਾ ਲਈ ਹਿਤਕਾਰੀ-ਸੰਜੀਵ ਪਠਾਨੀਆ, ਦਿਲਬਾਗ ਸਿੰਘ <br/>

Ad Position 21
No active advertisement
ਅਜੀਤ ਡੈਸਕ 04-02-2026
ਘਰੋਟਾ, 3 ਫਰਵਰੀ (ਸੰਜੀਵ ਗੁਪਤਾ)-ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਗਿਆ ਤਾਜ਼ਾ ਬਜਟ ਦੇਸ਼ ਦੇ ਹਰ ਵਰਗ ਨੂੰ ਧਿਆਨ 'ਚ ਰੱਖ ਕੇ ਤਿਆਰ ਕੀਤਾ ਗਿਆ ਹੈ | ਇਹ ਗੱਲਾਂ ਬੀ.ਜੇ.ਪੀ. ਮੰਡਲ ਪ੍ਰਧਾਨ ਸੰਜੀਵ ਪਠਾਨੀਆ ਅਤੇ ਮੰਡਲ ਦੇ ਜਨਰਲ ਸਕੱਤਰ ਦਿਲਬਾਗ ਸਿੰਘ ਨੇ ਸਾਂਝੀਆਂ ਕਰਦਿਆਂ ਕਿਹਾ ਕਿ ਇਹ ਬਜਟ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮਹਿਲਾਵਾਂ ਤੇ ਮੱਧ ਵਰਗ ਲਈ ਵੱਡੀ ਰਾਹਤ ਲੈ ਕੇ ਆਇਆ ਹੈ | ਬੀ.ਜੇ.ਪੀ. ਮੰਡਲ ਪ੍ਰਧਾਨ ਸੰਜੀਵ ਪਠਾਨੀਆ ਨੇ ਕਿਹਾ ਕਿ ਬਜਟ 'ਚ ਵਿਕਾਸਾਤਮਿਕ ਯੋਜਨਾਵਾਂ ਲਈ ਵੱਡਾ ਪ੍ਰਬੰਧ ਕੀਤਾ ਗਿਆ ਹੈ | ਜਿਸ ਨਾਲ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ | ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ, ਸੜਕਾਂ, ਸਿਹਤ ਤੇ ਸਿੱਖਿਆ ਖੇਤਰ ਵਿਚ ਵਧੇਰੇ ਨਿਵੇਸ਼ ਨਾਲ ਆਮ ਲੋਕਾਂ ਦੀ ਜ਼ਿੰਦਗੀ ਆਸਾਨ ਬਣੇਗੀ | ਉੱਥੇ ਹੀ ਬੀ.ਜੇ.ਪੀ. ਮੰਡਲ ਦੇ ਜਨਰਲ ਸਕੱਤਰ ਦਿਲਬਾਗ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬਜਟ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਾਲਾ ਸਾਬਤ ਹੋਵੇਗਾ | ਉਨ੍ਹਾਂ ਦੱਸਿਆ ਕਿ ਸਟਾਰਟਅੱਪ, ਸਕਿੱਲ ਡਿਵੈਲਪਮੈਂਟ ਅਤੇ ਵੋਕੇਸ਼ਨਲ ਟਰੇਨਿੰਗ 'ਤੇ ਖ਼ਾਸ ਧਿਆਨ ਦਿੱਤਾ ਗਿਆ ਹੈ | ਜਿਸ ਨਾਲ ਨੌਜਵਾਨ ਵਰਗ ਨੂੰ ਸਵੈ ਰੁਜ਼ਗਾਰ ਵੱਲ ਪੇ੍ਰਰਨਾ ਮਿਲੇਗੀ | ਦੋਹਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ 'ਵਿਕਸਤ ਭਾਰਤ' ਦੇ ਸੰਕਲਪ ਨੂੰ ਮਜ਼ਬੂਤ ਕਰਦਾ ਹੈ ਤੇ ਦੇਸ਼ ਦੀ ਅਰਥਵਿਵਸਥਾ ਨੂੰ ਹੋਰ ਮਜ਼ਬੂਤੀ ਦੇਵੇਗਾ |

Ad Position 22
No active advertisement
ਪਿਛਲੀ ਖ਼ਬਰ ਕਾਰ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ 'ਵਿਕਸਿਤ ਭਾਰਤ ਜੀ ਰਾਮ ਜੀ ਯੋਜਨਾ' ਤਹਿਤ ਕੀਤਾ ਇਕੱਠ <br/>
Ad Position 24