08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੇਵਾ ਕੇਂਦਰ 'ਚ ਕਰਮਚਾਰੀ ਹਾਜ਼ਰ ਨਾ ਰਹਿਣ ਕਾਰਨ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਹੋਣਾ ਪੈ ਰਿਹਾ ਖੱਜਲ-ਖੁਆਰ <br/>

Ad Position 21
No active advertisement
ਸੇਵਾ ਕੇਂਦਰ ਧਿਆਨਪੁਰ 'ਚ ਕਰਮਚਾਰੀ ਹਾਜ਼ਰ ਨਾ ਹੋਣ ਕਾਰਨ ਖਾਲੀ ਪਏ ਕਾਊਾਟਰ | ਤਸਵੀਰ : ਨਾਗਰਾ <br/> 04-02-2026
ਕੋਟਲੀ ਸੂਰਤ ਮੱਲ੍ਹੀ, 3 ਫਰਵਰੀ (ਕੁਲਦੀਪ ਸਿੰਘ ਨਾਗਰਾ)-ਭਾਵਾੇ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸਰਕਾਰੀ ਦਫ਼ਤਰਾਂ 'ਚੋਂ ਖੱਜਲ-ਖੁਆਰੀ ਘਟਾਉਣ ਲਈ ਸੇਵਾ ਕੇਂਦਰਾਂ ਰਾਹੀ ਕਈ ਸਰਕਾਰੀ ਸੇਵਾਵਾਂ ਦੇ ਕੰਮ ਕੀਤੇ ਜਾ ਰਹੇ ਹਨ, ਪਰ ਸੇਵਾ ਕੇਂਦਰ ਧਿਆਨਪੁਰ 'ਚ ਸਬੰਧਤ ਕਰਮਚਾਰੀ ਹਾਜ਼ਰ ਨਾ ਰਹਿਣ ਕਾਰਨ ਲੋਕਾਂ ਨੂੰ ਆਪਣੇ ਛੋਟੇ-ਛੋਟੇ ਕੰਮ ਕਰਵਾਉਣ ਲਈ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਕਸਬੇ ਸਮੇਤ ਨੇੜਲੇ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਸੇਵਾ ਕੇਂਦਰ ਧਿਆਨਪੁਰ ਵਿਚੋਂ ਅਕਸਰ ਸਬੰਧਤ ਕਰਮਚਾਰੀ ਗੈਰ ਹਾਜ਼ਰ ਰਹਿਣ ਕਾਰਨ ਉਨ੍ਹਾਂ ਨੂੰ ਆਪਣੇ ਕੰਮ ਕਰਵਾਉਣ 'ਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਬੁੱਧਵਾਰ ਸਵੇਰੇ 9.20 ਵਜੇ ਜਦੋਂ ਉਹ ਆਪਣੇ ਆਧਾਰ ਕਾਰਡ ਨੂੰ ਮੋਬਾਇਲ ਨਾਲ ਜੋੜਨ ਕਰਵਾਉਣ ਲਈ ਸੇਵਾ ਕੇਂਦਰ ਵਿਚ ਗਏ ਤਾਂ ਅੱਗੇ ਕੋਈ ਵੀ ਕਰਮਚਾਰੀ ਹਾਜ਼ਰ ਨਹੀਂ ਸੀ ਤੇ ਲੰਮਾ ਸਮਾਂ ਉਡੀਕ ਕਰਨ ਤੋਂ ਬਾਅਦ ਜਦੋਂ ਸਬੰਧਤ ਕਰਮਚਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੈਂਪ ਲਗਾਇਆ ਹੋਇਆ ਹੈ ਤੇ ਸੇਵਾ ਕੇਂਦਰ ਵਿਚ ਨਹੀਂ ਆਉਣਾ | ਇਲਾਕੇ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਸੇਵਾ ਕੇਂਦਰ ਦੇ ਜ਼ਿਲ੍ਹਾ ਇੰਚਾਰਜ ਕੋਲੋਂ ਮੰਗ ਕੀਤੀ ਹੈ ਕਿ ਸੇਵਾ ਕੇਂਦਰ ਧਿਆਨਪੁਰ 'ਚ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਨਿਜ਼ਾਤ ਮਿਲ ਸਕੇ ਤੇ ਲੋਕ ਬਿਨਾਂ ਖੱਜਲ-ਖੁਆਰੀ ਦੇ ਆਪਣੇ ਕੰਮ ਕਰਵਾ ਸਕਣ |

Ad Position 22
No active advertisement
ਪਿਛਲੀ ਖ਼ਬਰ ਬਟਾਲਾ ਸ਼ਹਿਰ ਦਾ ਕਚਰਾ ਪਿੰਡ ਚੀਮਾ ਦੇ ਛੱਪੜ ਵਿਚ ਸੁੱਟਣ 'ਤੇ ਪਿੰਡ ਵਾਸੀਆਂ ਦਾ ਭੜਕਿਆ ਗੁੱਸਾ, ਕੀਤਾ ਰੋਸ ਮੁਜ਼ਾਹਰਾ... ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਨੇ 'ਯੁਵਾ ਆਪ ਦਾ ਮਿੱਤਰ ਕੈਂਪ' 'ਚ ਹਿੱਸਾ ਲਿਆ <br/>
Ad Position 24