08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਰੰਧਾਵਾ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ <br/>

Ad Position 21
No active advertisement
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਸ਼ਾਹਪੁਰ ਜਾਜਨ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ | ਤਸਵੀਰ : ਮਾਂਗਟ, ਸ਼ਰਮਾ <br/> 04-02-2026
ਡੇਰਾ ਬਾਬਾ ਨਾਨਕ, 3 ਫਰਵਰੀ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਜਾਰੀ ਕਰਨ ਦਾ ਵਾਅਦਾ ਕੀਤਾ ਹੈ ਤੇ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਡਾਕਟਰੀ ਇਲਾਜ ਲਈ ਕਰਜ਼ਾ ਲੈਣ ਦੀ ਜ਼ਰੂਰਤ ਨਹੀਂ ਪਵੇਗੀ | ਉਨ੍ਹਾਂ ਅੱਜ ਆਪਣੇ ਪਿੰਡ ਸ਼ਾਹਪੁਰ ਜਾਜਨ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਬਨਾਉਣ ਲਈ ਰਜਿਸਟ੍ਰੇਸ਼ਨ ਕਰਨ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾਣਗੇ ਤਾਂ ਜੋ ਜਲਦ ਹੈਲਥ ਕਾਰਡ ਬਣਾਏ ਜਾ ਸਕਣ | ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿਚ ਹੈਲਥ ਕਾਰਡ ਬਣਾਉਣ ਲਈ ਹੁਣ ਤੱਕ ਸਾਢੇ 3 ਲੱਖ ਅਪਾਇੰਟਮੈਂਟ ਸਲਿੱਪਾਂ ਵੰਡੀਆਂ ਜਾ ਚੁੱਕੀਆਂ ਹਨ | ਉਨ੍ਹਾਂ ਦੱਸਿਆ ਨੇ ਲੋਕ ਇਸ ਯੋਜਨਾ ਦਾ ਲਾਭ ਉਠਾਉਣਾ ਲਈ ਹੈਲਥ ਕਾਰਡ ਬਣਾਉਣ ਲਈ ਆਪਣਾ ਆਧਾਰ ਕਾਰਡ ਅਤੇ ਵੋਟਰ ਆਈ.ਡੀ. ਕਾਰਡ ਲੈ ਕੇ ਆਉਣ | ਇਸ ਤੋਂ ਇਲਾਵਾ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਆਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਦੀ ਲੋੜ ਹੋਵੇਗੀ | ਇਸ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਸਾਰੇ ਇਲਾਜ ਖਰਚਿਆਂ ਦਾ ਨਿਪਟਾਰਾ ਹਸਪਤਾਲਾਂ ਅਤੇ ਬੀਮਾ ਏਜੰਸੀ ਵਿਚਕਾਰ ਸਿੱਧਾ ਕੀਤਾ ਜਾਵੇਗਾ, ਇਸ ਲਈ ਮਰੀਜ਼ਾਂ ਨੂੰ ਆਪਣੀ ਜੇਬ ਵਿਚੋਂ ਕੋਈ ਪੈਸਾ ਨਹੀਂ ਦੇਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਅਕਾਲੀ ਖੇਮੇ 'ਚ ਖੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਪਿੰਡ ਕਾਹਲਵਾਂ ਦੇ ਮੁਹਤਬਰਾਂ ਨੇ ਹੜ੍ਹ ਪ੍ਰਭਾਵਿਤ ਵਿਧਵਾ ਔਰਤ ਦੇ ਮਕਾਨ ਦੀ ਪਾਈ ਛੱਤ
Ad Position 24