ਬਟਾਲਾ, 3 ਫਰਵਰੀ (ਹਰਦੇਵ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੀ ਮੌਜ਼ੂਦਾ ਸਰਕਾਰ ਜਿੰਨੀਆਂ ਮਰਜ਼ੀ ਧੱਕੇਸ਼ਾਹੀਆਂ ਕਰਕੇ ਅਕਾਲੀ ਵਰਕਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਲਵੇ, ਪਰ ਅਕਾਲੀ ਵਰਕਰ ਕਰਦੇ ਵੀ ਝੁਕਣਗੇ ਨਹੀਂ ਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਠੋਕਵਾਂ ਜਵਾਬ ਦੇਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਸਾ. ਸਰਪੰਚ ਸੁਖਪਾਲ ਸਿੰਘ ਧੌਲਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜ਼ੂਦਾ ਸਰਕਾਰ ਵਲੋਂ ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਉੱਪਰ ਝੂਠੇ ਪਰਚੇ ਕੀਤੇ ਗਏ ਤੇ ਸੰਗੀਨ ਕੇਸ ਪਾਏ ਗਏ, ਪਰ ਸੱਚ ਦੀ ਜਿੱਤ ਹੋਈ | ਧੌਲਪੁਰ ਨੇ ਕਿਹਾ ਕਿ ਸਾ. ਮੰਤਰੀ ਮਜੀਠੀਆ ਦੇ ਬਾਹਰ ਆਉਣ ਨਾਲ 'ਆਪ' ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਿਈ ਹੈ | ਪੰਜਾਬ ਦੇ ਲੋਕ ਮੌਜ਼ੂਦਾ ਸਰਕਾਰ ਦੀਆਂ ਧੱਕੇਸ਼ਾਹੀਆਂ ਤੋਂ ਤੰਗ ਆ ਚੁੱਕੇ ਹਨ ਤੇ ਇਹ ਸਰਕਾਰ ਬਣਾ ਕੇ ਪਛਤਾ ਰਹੇ ਹਨ ਤੇ ਇਸ ਨੂੰ ਚੱਲਦਾ ਕਰਨ ਲਈ 2027 ਦੀਆਂ ਚੋਣਾਂ ਦੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ |