08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

'ਆਪ' ਦੇ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸੈਮੀਨਾਰ

Ad Position 21
No active advertisement
ਅਜੀਤ ਡੈਸਕ 04-02-2026
ਧਾਰੀਵਾਲ, 3 ਫਰਵਰੀ (ਸਵਰਨ ਸਿੰਘ)-ਆਮ ਆਦਮੀ ਪਾਰਟੀ ਦੇ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਮਾਈਕਲ ਸਹੋਤਾ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨੌਜਵਾਨਾਂ ਦਾ ਸੈਮੀਨਾਰ ਲਗਾਇਆ ਗਿਆ | ਬਲਾਕ ਕੋਆਰਡੀਨੇਟਰ ਮਾਈਕਲ ਸਹੋਤਾ ਨੇ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਨਸ਼ਿਆਂ ਦੇ ਮਾੜ੍ਹੇ ਪ੍ਰਭਾਵ ਬਾਰੇ ਜਾਗਰੂਕਤਾ ਪੈਦਾ ਕਰਨਾ ਤੇ ਉਨ੍ਹਾਂ ਨੂੰ ਸਿਹਤਮੰਦ ਤੇ ਸਫ਼ਲ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ | ਸੈਮੀਨਾਰ 'ਚ ਬਹੁਤ ਸਾਰੇ ਨੌਜਵਾਨਾਂ ਨੇ ਹਿੱਸਾ ਲਿਆ ਤੇ ਉਨ੍ਹਾਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੇ ਵੀ ਆਪਣੇ ਅਨੁਭਵ ਸਾਂਝੇ ਕੀਤੇ, ਜਿਸ ਨਾਲ ਨੌਜਵਾਨਾਂ ਵਿਚ ਸਾਕਾਰਾਤਮਕ ਸੋਚ, ਜਾਗਰੂਕਤਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਲਗਨ ਪੈਦਾ ਹੋਈ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮੀਟਿੰਗ ਅੱਜ-ਸੁਰਿੰਦਰ ਪੱਪੂ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਅਕਾਲੀ ਖੇਮੇ 'ਚ ਖੁਸ਼ੀ ਦੀ ਲਹਿਰ <br/>
Ad Position 24