08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕੇਂਦਰ ਸਰਕਾਰ ਦਾ ਬਜਟ ਲੋਕਾਂ ਲਈ ਬੇਹੱਦ ਨਿਰਾਸ਼ਾਜਨਕ-ਗੁੱਡੂ

Ad Position 21
No active advertisement
ਅਜੀਤ ਡੈਸਕ 04-02-2026
ਬਟਾਲਾ, 3 ਫਰਵਰੀ (ਸਤਿੰਦਰ ਸਿੰਘ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤਾ ਗਿਆ ਸਾਲ 2026-27 ਦਾ ਬਜਟ ਆਮ ਲੋਕਾਂ ਲਈ ਬੇਹੱਦ ਨਿਰਾਸ਼ਾਜਨਕ ਰਿਹਾ ਹੈ | ਕੇਂਦਰ ਸਰਕਾਰ ਵਲੋਂ ਇਸ ਬਜਟ 'ਚ ਦੇਸ਼ ਵਾਸੀਆਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਗਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ 'ਚ ਕਿਸਾਨਾਂ, ਮਜ਼ਦੂਰਾਂ ਤੇ ਮੱਧ ਵਰਗ ਨੂੰ ਕੋਈ ਵਿਸ਼ੇਸ਼ ਸਹੂਲਤ ਨਹੀਂ ਦਿੱਤੀ ਗਈ, ਜਿਸ ਨਾਲ ਲੋਕਾਂ ਦੀਆਂ ਉਮੀਦਾਂ 'ਤੇ ਪਾਣੀ ਫਿਰਿਆ ਹੈ | ਗੌਤਮ ਸੇਠ ਗੁੱਡੂ ਨੇ ਕਿਹਾ ਕਿ ਪੰਜਾਬ ਨੂੰ ਇਸ ਬਜਟ 'ਚ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਗਿਆ ਹੈ, ਜੋ ਕਿ ਮੰਦਭਾਗੀ ਗੱਲ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੱਖਪਾਤ ਦੀ ਨੀਤੀ 'ਤੇ ਕੰਮ ਕਰਦੀ ਆ ਰਹੀ ਹੈ ਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਪ੍ਰਤੀ ਸਰਕਾਰ ਦਾ ਰਵੱਈਆ ਹਮੇਸ਼ਾ ਨਾਹਪੱਖੀ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ-ਅਕਾਲੀ ਆਗੂ <br/> ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ 'ਚ ਅੰਤਰਰਾਸ਼ਟਰੀ ਮੈਗਾ ਉਲੰਪੀਆ ਕੋਮਬੈਟ 2025 ਪ੍ਰਤੀਯੋਗਤਾ ਕਰਵਾਈ <...
Ad Position 24