08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ-ਅਕਾਲੀ ਆਗੂ <br/>

Ad Position 21
No active advertisement
ਅਮਰੀਕ ਸਿੰਘ ਬਾਲੇਵਾਲ, ਕੁਲਦੀਪ ਸਿੰਘ ਕੋਟਮਜਲਸ, ਤਜਿੰਦਰ ਸਿੰਘ ਕਾਹਲੋਂ, ਸਤਬੀਰ ਸਿੰਘ ਮਿਰਜਾਜਾਨ, ਭੁਪਿੰਦਰ ਸਿੰਘ ਲਾਡੀ ਸਰਵਾਲੀ, ਦਵਿੰਦਰਜੀਤ ਸਿੰਘ ਗੋਲਡੀ ਦਾਲਮ | <br/> 04-02-2026
ਕਿਲ੍ਹਾ ਲਾਲ ਸਿੰਘ, 3 ਫਰਵਰੀ (ਬਲਬੀਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੂਠ ਦਾ ਸਹਾਰਾ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਨਿਧੜਕ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਭੇਜਿਆ ਸੀ, ਪਰ ਆਖਰਕਾਰ ਸੱਚਾਈ ਦੀ ਜਿੱਤ ਹੋਈ ਹੈ ਤੇ ਮਾਨਯੋਗ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ, ਜਿਸ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਅਮਰੀਕ ਸਿੰਘ ਬਾਲੇਵਾਲ, ਦਵਿੰਦਰਜੀਤ ਸਿੰਘ ਗੋਲਡੀ ਦਾਲਮ, ਸਰਕਲ ਪ੍ਰਧਾਨ ਕੁਲਦੀਪ ਸਿੰਘ ਕੋਟਮਜਲਸ, ਜਤਿੰਦਰ ਸਿੰਘ ਕਾਹਲੋਂ ਭਾਗੋਵਾਲ, ਸਤਬੀਰ ਸਿੰਘ ਮਿਰਜਾਜਾਨ, ਭੁਪਿੰਦਰ ਸਿੰਘ ਲਾਡੀ ਸਰਵਾਲੀ ਨੇ ਕੀਤਾ | ਇਨ੍ਹਾਂ ਅਕਾਲੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਪਣਾ ਬੋਰੀ ਬਿਸਤਰਾ ਗੋਲ ਕਰਨਾ ਸ਼ੁਰੂ ਕਰ ਦੇਵੇ, ਕਿਉਂਕਿ ਝੂਠ ਦੀ ਬੁਨਿਆਦ 'ਤੇ ਬਣੀ ਇਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਤੇ ਸ਼ੋ੍ਰਮਣੀ ਅਕਾਲੀ ਦਲ ਦੀ 2027 ਵਿਚ ਸਰਕਾਰ ਬਣਾਉਣ ਲਈ ਲੋਕ ਹੁਣ ਤੋਂ ਹੀ ਪੱਬਾਂਭਾਰ ਹੋ ਗਏ ਹਨ | ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਵੱਡੀ ਜਿੱਤ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਦੀ ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਤੇ ਮੰਡਲ ਦੀ ਹੈੱਡਹਾਕ ਕਮੇਟੀ ਦੀ ਜਥੇਬ... ਅਗਲੀ ਖ਼ਬਰ ਕੇਂਦਰ ਸਰਕਾਰ ਦਾ ਬਜਟ ਲੋਕਾਂ ਲਈ ਬੇਹੱਦ ਨਿਰਾਸ਼ਾਜਨਕ-ਗੁੱਡੂ
Ad Position 24