08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਦੀ ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਤੇ ਮੰਡਲ ਦੀ ਹੈੱਡਹਾਕ ਕਮੇਟੀ ਦੀ ਜਥੇਬੰਦਕ ਚੋਣ <br/>

Ad Position 21
No active advertisement
ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਵਿਖੇ ਇੰਪਲਾਈਜ਼ ਫ਼ੈਡਰੇਸ਼ਨ ਏਟਕ ਦੀ ਚੋਣ ਉਪਰੰਤ ਸਾਥੀਆਂ ਸਮੇਤ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਆਗੂ | ਤਸਵੀਰ : ਨਾਗਰਾ <br/> 04-02-2026
ਕੋਟਲੀ ਸੂਰਤ ਮੱਲ੍ਹੀ, 3 ਫਰਵਰੀ (ਕੁਲਦੀਪ ਸਿੰਘ ਨਾਗਰਾ)-ਸਬ ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਵਿਖੇ ਅੱਜ ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਅਤੇ ਸਬ ਅਰਬਨ ਮੰਡਲ ਬਟਾਲਾ ਦੀ ਹੈਡਹਾਕ ਕਮੇਟੀ ਦੀ ਜਥੇਬੰਦਕ ਚੋਣ ਕੀਤੀ ਗਈ, ਜਿਸ ਵਿਚ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਉਦੀਪੁਰ, ਨਿਸ਼ਾਨ ਸਿੰਘ ਸੋਹਲ, ਸਾਹਿਬ ਸਿੰਘ ਧਾਲੀਵਾਲ ਬਤੌਰ ਨਿਗਰਾਨ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਥੀ ਉਦੀਪੁਰ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਲਗਾਤਾਰ ਕਿਰਤੀਆਂ ਦੇ ਖਿਲਾਫ਼ ਬਿੱਲ ਪਾਸ ਕੀਤੇ ਜਾ ਰਹੇ ਹਨ ਤੇ ਬਿਜਲੀ ਸੋਧ ਬਿੱਲ 2025 ਨੂੰ ਲੋਕਾਂ ਦੇ ਵਿਰੋਧ ਦੇ ਬਾਵਜੂਦ ਸਦਨ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਬਿਜਲੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਮਜ਼ਦੂਰ ਜਮਾਤ ਦੇ ਹੱਕਾਂ ਲਈ ਬਣੇ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡਾਂ ਵਿਚ ਤਬਦੀਲ ਕੀਤਾ ਗਿਆ ਹੈ, ਪੱਕੀਆਂ ਭਰਤੀਆਂ ਦਾ ਖ਼ਾਤਮਾ ਕਰ ਕੇ ਨਿਗੂਣੀਆਂ ਤਨਖਾਹਾਂ ਤੇ ਠੇਕੇਦਾਰੀ ਸਿਸਟਮ ਤਹਿਤ ਭਰਤੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਟੇ੍ਰਡ ਯੂਨੀਅਨਾਂ ਵਲੋਂ 12 ਫਰਵਰੀ ਦੀ ਕੀਤੀ ਜਾ ਰਹੀ ਹੜਤਾਲ ਵਿਚ ਬਿਜਲੀ ਕਾਮੇ ਵਧ ਚੜ੍ਹ ਕੇ ਹਿੱਸਾ ਲੈਣਗੇ | ਇਸ ਮੌਕੇ ਜਥੇਬੰਦੀ ਦੀ ਹੋਈ ਚੋਣ 'ਚ ਮੈਡਮ ਸਵਿਤਾ ਵਰਮਾ ਨੂੰ ਪ੍ਰਧਾਨ, ਹਰਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਪ੍ਰਦੀਪ ਕੁਮਾਰ ਮੀਤ ਪ੍ਰਧਾਨ, ਦਿਲਪ੍ਰੀਤ ਸਿੰਘ ਸਕੱਤਰ, ਅਰਵਿੰਦਰ ਕੁਮਾਰ ਅਤੇ ਗਗਨ ਸਿੰਘ ਸਹਾਇਕ ਸਕੱਤਰ ਚੁਣੇ ਗਏ, ਜਦੋਂ ਕਿ ਮੰਡਲ ਹੈਡਹਾਕ ਕਮੇਟੀ ਵਿਚ ਪ੍ਰੀਤਮ ਸਿੰਘ ਕਨਵੀਨਰ, ਅਮਨਦੀਪ ਸਿੰਘ ਤੇ ਮਨਮੀਤ ਸਿੰਘ ਕੋ-ਕਨਵੀਨਰ ਚੁਣੇ | ਇਸ ਮੌਕੇ ਰਣਜੀਤ ਸਿੰਘ ਦੋਰਾਂਗਲਾ, ਮਾਨਵਜੋਤ ਸਿੰਘ ਰੰਧਾਵਾ, ਰਕੇਸ਼ ਕੁਮਾਰ ਸਮੇਤ ਯੂਨੀਅਨ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਬੀਮਾ ਸਕੀਮ ਸ਼ੁਰੂ ਕਰਨ ਨਾਲ ਲੋਕਾਂ ਦਾ 'ਆਪ' ਸਰਕਾਰ 'ਤੇ ਭਰੋਸਾ ਹੋਇਆ ਮਜ਼ਬੂਤ-ਚੇਅ. ਬਾਠ ਝੰਗੀ <br/> ਅਗਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ-ਅਕਾਲੀ ਆਗੂ <br/>
Ad Position 24