10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

'ਸਿੱਖੀ ਸੇਵਾ ਮਿਸ਼ਨ ਯੂ.ਕੇ'. ਨੇ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ <br/>

Ad Position 21
No active advertisement
'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਲਗਾਏ ਅੱਖਾਂ ਦੇ ਮੁਫ਼ਤ ਕੈਂਪ ਮੌਕੇ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲੇ | ਤਸਵੀਰ : ਵਿਜੇ ਸ਼ਰਮਾ <br/> 04-02-2026
ਡੇਰਾ ਬਾਬਾ ਨਾਨਕ, 3 ਫਰਵਰੀ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਸਰਹੱਦੀ ਖੇਤਰ ਦੇ ਪਿੰਡਾਂ 'ਚ ਲਗਾਏ ਜਾ ਰਹੇ ਮੁਫ਼ਤ ਅੱਖਾਂ ਦੇ ਕੈਂਪ ਦੀ ਲੜੀ ਤਹਿਤ ਪਿੰਡ ਖਹਿਰਾ ਕੋਟਲੀ ਵਿਖੇ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਦੇ ਪ੍ਰਬੰਧਾਂ ਹੇਠ ਅੱਖਾਂ ਦਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਨਰਿੰਦਰ ਕੁਮਾਰ ਵਲੋਂ ਆਟੋ ਰਿਫ਼ਲੈਕਟਰ ਮੀਟਰ ਰਾਹੀਂ ਤੇ ਮੈਨੂਅਲ ਤੌਰ 'ਤੇ 130 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੇ ਜਾਣ ਉਪਰੰਤ ਮਿਸ਼ਨ ਵਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਕੀਤੀ | ਇਸ ਮੌਕੇ ਗੁਰੂ ਨਾਨਕ ਦੇਵ ਜੀ ਦੀ ਅੰਸ-ਬੰਸ ਤੇ ਮਿਸ਼ਨ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਵਲੋਂ ਹਰ ਮਹੀਨੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲੜੀਵਾਰ 2 ਕੈਂਪ ਲਗਾਏ ਜਾਂਦੇ ਹਨ, ਜਿਸ ਦੌਰਾਨ ਜਿੱਥੇ ਮਰੀਜ਼ਾਂ ਦੀ ਆਧੁਨਿਕ ਮਸ਼ੀਨਾਂ ਨਾਲ ਅੱਖਾਂ ਦੀ ਜਾਂਚ ਕੀਤੀ ਜਾਂਦੀ ਹੈ, ਉਥੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਤੋਂ ਇਲਾਵਾ ਅੱਖਾਂ ਦੇ ਰੱਖ-ਰਖਾਵ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ 2 ਮਰੀਜ਼ਾਂ ਦੇ ਆਪ੍ਰੇਸ਼ਨ ਵੀ ਮਿਸ਼ਨ ਵਲੋਂ ਕਰਵਾਏ ਜਾਣ ਨੂੰ ਮਨਜੂਰੀ ਦਿੱਤੀ ਗਈ ਹੈ | ਇਸ ਮੌਕੇ ਜਤਿੰਦਰ ਸਿੰਘ ਸਰਪੰਚ, ਜਸਬੀਰ ਸਿੰਘ, ਸੁਲੱਖਣ ਸਿੰਘ, ਜੋਗਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਅੱਖਾਂ ਦਾ ਨੌਵਾਂ ਜਾਂਚ ਕੈਂਪ 6 ਨੂੰ ਅਗਲੀ ਖ਼ਬਰ ਸਿਹਤ ਬੀਮਾ ਸਕੀਮ ਸ਼ੁਰੂ ਕਰਨ ਨਾਲ ਲੋਕਾਂ ਦਾ 'ਆਪ' ਸਰਕਾਰ 'ਤੇ ਭਰੋਸਾ ਹੋਇਆ ਮਜ਼ਬੂਤ-ਚੇਅ. ਬਾਠ ਝੰਗੀ <br/>
Ad Position 24