ਘੁਮਾਣ, 3 ਫਰਵਰੀ (ਬੰਮਰਾਹ)-ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ 'ਤੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਅਤੇ ਐਨ.ਆਰ.ਆਈ. ਰਵਿੰਦਰ ਸਿੰਘ ਰੋਮੀ ਭੱਟੀਵਾਲ ਯੂ.ਐਸ.ਏ. ਅਤੇ ਬੱਬਨਪ੍ਰੀਤ ਸਿੰਘ ਚੀਮਾ ਯੂ.ਕੇ. ਨੇ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ 'ਆਪ' ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਬਦਲਾਖੋਰੀ ਦੀ ਨੀਤੀ ਤਹਿਤ ਮਾਮਲੇ ਦਰਜ ਕੀਤੇ ਗਏ ਸਨ, ਕਿਉਂਕਿ ਸਰਕਾਰ ਅਕਾਲੀ ਦਲ ਵਲੋਂ ਪੰਜਾਬ ਦੇ ਹਿੱਤਾਂ ਲਈ ਚੁੱਕੇ ਜਾ ਰਹੇ ਮਾਮਲਿਆਂ ਤੋਂ ਬੁਖਲਾਹਟ ਵਿਚ ਆ ਗਈ ਸੀ, ਪਰ ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ, ਜਿਸ ਨਾਲ ਸੱਚਾਈ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਸ: ਮਜੀਠੀਆ ਵਲੋਂ ਸਮੇਂ-ਸਮੇਂ 'ਤੇ ਮੌਜੂਦਾ ਸਰਕਾਰ ਵਲੋਂ ਪੰਜਾਬ ਵਿਰੋਧੀ ਲਏ ਜਾ ਰਹੇ ਫੈਸਲਿਆਂ ਦਾ ਖਿਲਾਫ਼ ਬੋਲਿਆ ਜਾ ਰਿਹਾ ਸੀ ਤੇ ਸਰਕਾਰ ਵਲੋਂ ਸੱਚ ਦੀ ਆਵਾਜ਼ ਨੂੰ ਦੱਬਣ ਲਈ ਜੋ ਹੱਥਕੰਡੇ ਵਰਤੇ ਗਏ ਸਨ, ਉਸ ਵਿਚ ਸਰਕਾਰ ਨੂੰ ਨਿਰਾਸ਼ਾ ਹੀ ਹੱਥ ਲੱਗੀ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਲੋਂ ਜਮਾਨਤ ਦੇਣ ਦੇ ਫੈਸਲਾ ਦਾ ਉਹ ਸਵਾਗਤ ਕਰਦੇ ਹਨ ਤੇ ਇਹ ਸੱਚਾਈ ਦੀ ਜਿੱਤ ਹੋਈ ਹੈ, ਜਿਸ ਨਾਲ ਵਰਕਰਾਂ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ |