10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਘੁਮਾਣ ਭਰਾਵਾਂ ਵਲੋਂ ਖੇਡਾਂ ਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜ ਸ਼ਾਲਾਘਾਯੋਗ : ਸ਼ਾਹਬਾਦ <br/>

Ad Position 21
No active advertisement
ਅਮਰਬੀਰ ਸਿੰਘ ਘੁਮਾਣ, ਹਰਸ਼ਰਨ ਸਿੰਘ ਘੁਮਾਣ ਅਤੇ ਹਰਵਿੰਦਰਪਾਲ ਸਿੰਘ ਸ਼ਾਹਬਾਦ <br/> 04-02-2026
ਘੁਮਾਣ, 3 ਫਰਵਰੀ (ਬੰਮਰਾਹ)-ਅਮਰੀਕਾ ਵਿਚ ਵੱਸਦੇ ਉੱਘੇ ਸਮਾਜ ਸੇਵੀ ਅਤੇ ਹੋਟਲ ਇੰਡਸਟਰੀ ਦੇ ਕਿੰਗ ਵਜੋਂ ਜਾਣੇ ਜਾਂਦੇ ਅਮਰਬੀਰ ਸਿੰਘ ਘੁਮਾਣ ਯੂ.ਐੱਸ.ਏ. ਅਤੇ ਹਰਸ਼ਰਨ ਸਿੰਘ ਘੁਮਾਣ ਯੂ.ਐੱਸ.ਏ. ਵਲੋਂ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜ ਬਹੁਤ ਹੀ ਸ਼ਾਲਾਘਾਯੋਗ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਪੰਜਾਬ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕੀਤਾ | ਉਨ੍ਹਾਂ ਕਿਹਾ ਕਿ ਘੁਮਾਣ ਭਰਾ ਭਾਵੇਂ ਅਮਰੀਕਾ ਵਿਚ ਕਾਰੋਬਾਰ ਕਰ ਰਹੇ ਹਨ, ਪਰ ਉਨ੍ਹਾਂ ਵਲੋਂ ਆਪਣੀ ਜਨਮ ਭੂਮੀ ਨੂੰ ਨਹੀਂ ਭੁੱਲਿਆ, ਉਨ੍ਹਾਂ ਆਪਣੇ ਪਿਤਾ ਮਾਸਟਰ ਹਰਭਜਨ ਸਿੰਘ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਧੰਦੋਈ ਵਿਖੇ ਅੰਤਰਰਾਸ਼ਟਰੀ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਦੀ ਉਸਾਰੀ ਕਰਵਾਈ ਜਾ ਰਹੀ ਹੈ | ਇਸ ਖੇਡ ਸਟੇਡੀਅਮ ਵਿਚ ਛੋਟੇ ਬੱਚਿਆਂ ਦੀ ਪਨੀਰੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਉਹ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਦੇ ਨਾਲ ਹੀ ਘੁਮਾਣ ਵਿਖੇ ਹਰ ਸਾਲ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਲਈ 11 ਲੱਖ ਰੁਪਏ ਦੀ ਰਾਸ਼ੀ ਦੇ ਕੇ ਖੇਡ ਮੇਲੇ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਅੱਗੇ ਵਧਣ ਦਾ ਮੌਕਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਮਾਤਾ ਸਰਦਾਰਨੀ ਮਨਜੀਤ ਕੌਰ ਦੀ ਯਾਦ ਨੂੰ ਸਮਰਪਿਤ ਵਿੱਦਿਆ ਦਾਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਹੁਣ ਤੱਕ 11 ਲੜਕੀਆਂ 12ਵੀਂ ਜਮਾਤ ਤੋਂ ਬਾਅਦ ਉਹ ਵਿਦਿਆ ਹਾਸਿਲ ਕਰ ਰਹੀਆਂ ਹਨ, ਜਿਨਾਂ ਦਾ ਸਾਰਾ ਖ਼ਰਚਾ ਘੁਮਾਣ ਭਰਾਵਾਂ ਵਲੋ ਚੁੱਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੇ ਹੋਰ ਵੀ ਐੱਨ.ਆਰ.ਆਈ. ਵੀਰਾਂ ਨੂੰ ਚਾਹੀਦਾ ਹੈ ਕਿ ਘੁਮਾਣ ਭਰਾਵਾਂ ਵਾਂਗ ਹਲਕੇ ਵਿਚ ਖੇਡਾਂ ਤੇ ਸਿੱਖਿਆ ਨੂੰ ਉੱਪਰ ਚੁੱਕਣ ਲਈ ਆਪਣਾ ਬਣਦਾ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਘੁਮਾਣ ਭਰਾਵਾਂ ਵਲੋਂ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੇ 2027 ਵਿਚ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਦੌਰਾਨ 251 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕੀਤੇ ਜਾਣਗੇ, ਜਿਸ ਦੌਰਾਨ ਮੁਫ਼ਤ ਅੱਖਾਂ ਦਾ ਕੈਂਪ ਵੀ ਲਗਾਇਆ ਜਾਵੇਗਾ, ਜੋ ਕਿ ਸਾਡੇ ਅਤੇ ਇਲਾਕੇ ਲਈ ਵੱਡੀ ਮਾਣ ਵਾਲੀ ਗੱਲ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਨੂ ਵਲੋਂ ਪਿੰਡ ਸਾਰਚੂਰ 'ਚ 28 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ <br/> ਅਗਲੀ ਖ਼ਬਰ ਸੇਂਟ ਥਾਮਸ ਹਾਈ ਸਕੂਲ ਮਸਤਕੋਟ ਦੇ ਵਿਦਿਆਰਥੀਆਂ ਦਾ ਮਾਰਸ਼ਲ ਆਰਟ ਦਾ ਗਰੇਟ ਪ੍ਰਮੋਸ਼ਨ ਟੈਸਟ 'ਚ ਸ਼ਾਨਦਾਰ ਪ੍ਰਦਰਸ਼ਨ <b...
Ad Position 24