10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਣ ਨਾਲ ਸੱਚ ਦੀ ਹੋਈ ਜਿੱਤ-ਗਿਲਾਂਵਾਲੀ <br/>

Ad Position 21
No active advertisement
ਸਰਪੰਚ ਹਰਜਿੰਦਰ ਸਿੰਘ ਗਿਲਾਂਵਾਲੀ ਅਤੇ ਯੂਥ ਆਗੂ ਅਮਨਦੀਪ ਸਿੰਘ ਗਿਲਾਂਵਾਲੀ <br/> 04-02-2026
ਧਿਆਨਪੁਰ, 3 ਫਰਵਰੀ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਸ: ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਮਾਨ ਸਰਕਾਰ ਦੀ ਜਿੱਥੇ ਬਹੁਤ ਵੱਡੀ ਹਾਰ ਹੋਈ ਹੈ, ਉਥੇ ਸੱਚ ਦੀ ਬਹੁਤ ਵੱਡੀ ਜਿੱਤ ਹੋਈ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਰਪੰਚ ਹਰਜਿੰਦਰ ਸਿੰਘ ਗਿਲਾਂਵਾਲੀ, ਯੂਥ ਆਗੂ ਅਮਨਦੀਪ ਸਿੰਘ ਗਿਲਾਂਵਾਲੀ, ਸੁਖਵਿੰਦਰ ਸਿੰਘ ਗਿੱਲਾਂਵਾਲੀ, ਸਮਸ਼ੇਰ ਸਿੰਘ ਗਿਲਾਂਵਾਲੀ ਅਤੇ ਗੁਰਪ੍ਰੀਤ ਸਿੰਘ ਸੂਬੇਦਾਰ ਗਿੱਲਾਂਵਾਲੀ ਨੇ ਕੀਤਾ | ਉਨ੍ਹਾਂ ਨੇ ਮਾਨਯੋਗ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਖਰ ਲੰਮੇ ਸਮੇਂ ਤੋਂ ਬਾਅਦ ਸੱਚ ਦੀ ਬਹੁਤ ਵੱਡੀ ਜਿੱਤ ਹੋਈ ਹੈ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ | ਇਸ ਸਮੇਂ ਪ੍ਰਧਾਨ ਬਲਵਿੰਦਰ ਸਿੰਘ ਢਿੱਲੋ, ਸਰਪੰਚ ਕਸ਼ਮੀਰ ਸਿੰਘ ਗੁਰਾਇਆ ਰਣਸੀਕਾਂ, ਪ੍ਰਧਾਨ ਲਖਵਿੰਦਰ ਸਿੰਘ ਢਿਲਵਾਂ, ਡਾ. ਬਲਰਾਜ ਸਿੰਘ ਕੋਟਲੀ ਮੱਲ੍ਹੀ, ਡਾ. ਕਮਲਜੀਤ ਸਿੰਘ ਉਦੋਵਾਲੀ, ਨਵਜੀਤ ਸਿੰਘ ਉਦੋਵਾਲੀ, ਜਥੇਦਾਰ ਬਲਕਾਰ ਸਿੰਘ ਚੈਨੇਵਾਲ, ਤੇਗਬੀਰ ਸਿੰਘ ਰੰਧਾਵਾ ਡੇਰਾ ਪਠਾਣਾ, ਤੇਜਿੰਦਰਬੀਰ ਸਿੰਘ ਯੂ.ਕੇ., ਸਰਪੰਚ ਗੁਰਦਿਆਲ ਸਿੰਘ ਰਾਏਮਲ, ਸਰਪੰਚ ਧਰਮਿੰਦਰ ਸਿੰਘ ਬੱਬਾ ਰਾਏਚੱਕ, ਦੀਦਾਰ ਸਿੰਘ ਰਾਏਚੱਕ ਮੈਂਬਰ, ਸਰਪੰਚ ਕਸ਼ਮੀਰੀ ਲਾਲ ਲਾਲਪੁਰ, ਸਰਪੰਚ ਮੱਖਣ ਸਿੰਘ ਬਸੰਤਕੋਟ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸੇਖਵਾਂ ਵਲੋਂ ਠੱਕਰ ਸੰਧੂ ਵਿਖੇ ਸੜਕ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਮੁਫ਼ਤ ਆਯੂਸ਼ ਮੈਡੀਕਲ ਕੈਂਪ ਅੱਜ
Ad Position 24