ਘੁਮਾਣ, 3 ਫਰਵਰੀ (ਬੰਮਰਾਹ)-ਮੌਜੂਦਾ 'ਆਪ' ਸਰਕਾਰ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਉੱਪਰ ਦਰਜ ਕਰਵਾਏ ਗਏ ਝੂਠੇ ਕੇਸ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਜਿਥੇ ਇਨਸਾਫ ਤੇ ਸੱਚ ਦੀ ਜਿੱਤ ਹੋਈ ਹੈ, ਉਥੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਅਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿਆਸੀ ਰੰਜਿਸ਼ ਤਹਿਤ ਬਿਕਰਮ ਸਿੰਘ ਮਜੀਠੀਆ ਉਪਰ ਝੂਠੇ ਮਾਮਲੇ ਦਰਜ ਕਰਵਾ ਕੇ ਮਜੀਠੀਆ ਵਲੋਂ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਚੁੱਕੀ ਜਾ ਰਹੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਜੁਝਾਰੂ ਵਰਕਰਾਂ ਅਤੇ ਆਗੂਆਂ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਸਰਕਾਰਾਂ ਦੇ ਜੁਲਮ ਖਿਲਾਫ਼ ਡੱਟ ਕੇ ਪਹਿਰਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਕਾਲੀ ਵਰਕਰਾਂ ਨੂੰ ਡਰਾਉਣ-ਧਮਕਾਉਣ ਤਹਿਤ ਉਨ੍ਹਾਂ ਉਪਰ ਝੂਠੇ ਪਰਚੇ ਦਰਜ ਕਰਵਾਏ ਜਾ ਰਹੇ ਹਨ, ਜੋ ਕਿ ਬਹੁਤ ਹੀ ਮੰਦਭਾਗਾ ਹੈ |