ਫਤਹਿਗੜ੍ਹ ਚੂੜੀਆਂ, 3 ਫਰਵਰੀ (ਅਵਤਾਰ ਸਿੰਘ ਰੰਧਾਵਾ)-ਗੁਰੂ ਨਾਨਕ ਮਲਟੀਵਰਸਿਟੀ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਜੀ ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪ੍ਰਤੀਯੋਗਤਾ 'ਚ ਭਾਗ ਲੈਣ ਵਾਲੇ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ੍ਰੀ ਅੰਮਿ੍ਤਸਰ ਵਿਖੇ 6000 ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਇਨ੍ਹਾਂ ਮੁਕਾਬਲਿਆਂ 'ਚ ਸ਼੍ਰੀ ਗੁਰੂ ਨਾਨਕ ਦੇਵ ਜੀ ਕਿੰਡਰ ਗਾਰਡਨ ਸਕੂਲ ਕਾਲਾ ਅਫਗਾਨਾ ਦੇ 20 ਬੱਚਿਆਂ ਨੇ ਭਾਗ ਲਿਆ ਤੇ ਸਫ਼ਲਤਾ ਪ੍ਰਾਪਤ ਕੀਤੀ | ਇਸ ਮੌਕੇ ਕਿਡਰ ਗਾਰਟਨ ਸਕੂਲ ਦੇ ਪਿ੍ੰਸੀਪਲ ਬਲਬੀਰ ਕੌਰ ਨੇ ਕਿਹਾ ਕਿ ਬੱਚਿਆਂ ਵਲੋਂ ਮਾਰੀਆਂ ਗਈਆਂ ਮੱਲ੍ਹਾਂ ਦਾ ਸਿਹਰਾ ਐਜੂਕੇਟ ਪੰਜਾਬ ਦੇ ਮੁਖੀ ਜਸਵਿੰਦਰ ਸਿੰਘ ਖਾਲਸਾ ਤੇ ਜ਼ੋਨ ਇਚਾਰਜ ਹਰਜੋਤ ਸਿੰਘ ਦੀ ਮਿਹਨਤ ਸਿਰ ਜਾਂਦਾ ਹੈ | ਇਸ ਮੌਕੇ ਸਫ਼ਲਤਾ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਮੂਹ ਸਕੂਲ ਸਟਾਫ਼ ਵਲੋਂ ਮੁਬਾਰਕਬਾਦ ਦਿੱਤੀ ਗਈ ਤੇ ਅੱਗੇ ਤੋਂ ਵੀ ਜ਼ਿੰਦਗੀ 'ਚ ਸਫ਼ਲਤਾ ਦੀ ਕਾਮਨਾ ਕੀਤੀ ਗਈ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਨਰਿੰਦਰ ਸਿੰਘ ਖਾਲਸਾ, ਅਮਨਦੀਪ ਕੌਰ, ਬਲਬੀਰ ਕੌਰ, ਸਿਮਰਜੀਤ ਕੌਰ, ਸਿਮਰਨਜੀਤ ਕੌਰ, ਹਰਮਨਜੋਤ ਕੌਰ, ਕਵਲਜੀਤ ਕੌਰ, ਅੰਜੂ ਸੀੜਾ, ਜਸਪ੍ਰੀਤ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ ਅਤੇ ਪੂਜਾ ਮੈਡਮ ਆਦਿ ਹਾਜ਼ਰ ਸਨ |