16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਭਾਜਪਾ ਉੱਤਰੀ ਮੰਡਲ ਪਠਾਨਕੋਟ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ

Ad Position 21
No active advertisement
ਅਜੀਤ ਡੈਸਕ 05-02-2026
ਪਠਾਨਕੋਟ, 4 ਫਰਵਰੀ (ਸੰਧੂ)-ਭਾਰਤੀ ਜਨਤਾ ਪਾਰਟੀ ਉੱਤਰੀ ਮੰਡਲ ਪਠਾਨਕੋਟ ਨੇ ਮੰਡਲ ਪ੍ਰਧਾਨ ਨਿਪੁਨ ਕੁਮਾਰ ਗੁਪਤਾ ਦੀ ਅਗਵਾਈ ਹੇਠ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ | ਇਹ ਵਿਰੋਧ ਪ੍ਰਦਰਸ਼ਨ ਰਾਹੁਲ ਗਾਂਧੀ ਵਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਅਪਮਾਨਜਨਕ ਟਿੱਪਣੀਆਂ ਦੇ ਵਿਰੋਧ ਵਿਚ ਕੀਤਾ ਗਿਆ ਸੀ | ਵਿਰੋਧ ਪ੍ਰਦਰਸ਼ਨ ਦੌਰਾਨ ਭਾਜਪਾ ਨੇਤਾ ਅਤੇ ਵਰਕਰ ਸਥਾਨਿਕ ਬਾਲਮੀਕੀ ਚੌਕ 'ਤੇ ਇਕੱਠੇ ਹੋਏ, ਕਾਂਗਰਸ ਲੀਡਰਸ਼ਿਪ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ | ਮੰਡਲ ਪ੍ਰਧਾਨ ਨਿਪੁਨ ਕੁਮਾਰ ਗੁਪਤਾ ਅਤੇ ਭਾਜਪਾ ਬੁਲਾਰੇ ਯੋਗੇਸ਼ ਠਾਕੁਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਰਾਹੁਲ ਗਾਂਧੀ ਰਾਜਨੀਤਿਕ ਆਧਾਰ ਗੁਆਉਣ ਤੋਂ ਦੁਖੀ ਹਨ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਰਗੇ ਮਿਹਨਤੀ ਨੇਤਾ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਾਂਗਰਸ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦੀ ਹੈ | ਰਾਹੁਲ ਗਾਂਧੀ ਨੂੰ ਆਪਣੀ ਗ਼ਲਤੀ ਲਈ ਦੇਸ਼ ਅਤੇ ਪੰਜਾਬ ਦੇ ਲੋਕਾਂ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ | ਇਸ ਵਿਰੋਧ ਪ੍ਰਦਰਸ਼ਨ ਵਿਚ ਸੀਨੀਅਰ ਭਾਜਪਾ ਆਗੂਆਂ ਅਤੇ ਅਧਿਕਾਰੀਆਂ ਨੇ ਹਿੱਸਾ | ਸਤੀਸ਼ ਮਹਾਜਨ, ਨਿਤਿਨ ਮਹਾਜਨ, ਪ੍ਰਵੀਨ ਕੁਮਾਰ, ਲਵਨੀਸ਼ ਮਹਾਜਨ, ਨਿਤੀਸ਼ ਬਲੋਤਰਾ, ਕੁਮਾਰੀ ਮੀਨੂੰ, ਜੋਗਿੰਦਰ ਸ਼ੀਲ, ਸੰਜੀਵ ਪਰਮਾਰ, ਦੀਪਕ ਸਲਵਾਨ, ਸੰਜੀਵ ਸਹੋਤਾ, ਵਿਕਾਸ ਸਨੋਤਾ, ਅੰਕੁਸ਼ ਮਹਾਜਨ, ਮਨਦੀਪ ਅਰੋੜਾ ਅਤੇ ਰਾਮ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਵਪਾਰ ਮੰਡਲ ਦਾ ਵਫ਼ਦ ਅਣਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਵਿਭਾਗ ਦੇ ਅਧਿਕਾਰੀ ਨੂੰ ਮਿਲਿਆ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਕਾਲਜ ਦੇ ਵਿਦਿਆਰਥੀਆਂ ਨੇ ਰਚਨਾਤਮਿਕ ਲੇਖਣੀ 'ਚ ਪੁਰਸਕਾਰ ਜਿੱਤੇ
Ad Position 24