ਪਠਾਨਕੋਟ, 4 ਫਰਵਰੀ (ਸੰਧੂ)-ਭਾਰਤੀ ਜਨਤਾ ਪਾਰਟੀ ਉੱਤਰੀ ਮੰਡਲ ਪਠਾਨਕੋਟ ਨੇ ਮੰਡਲ ਪ੍ਰਧਾਨ ਨਿਪੁਨ ਕੁਮਾਰ ਗੁਪਤਾ ਦੀ ਅਗਵਾਈ ਹੇਠ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ | ਇਹ ਵਿਰੋਧ ਪ੍ਰਦਰਸ਼ਨ ਰਾਹੁਲ ਗਾਂਧੀ ਵਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਅਪਮਾਨਜਨਕ ਟਿੱਪਣੀਆਂ ਦੇ ਵਿਰੋਧ ਵਿਚ ਕੀਤਾ ਗਿਆ ਸੀ | ਵਿਰੋਧ ਪ੍ਰਦਰਸ਼ਨ ਦੌਰਾਨ ਭਾਜਪਾ ਨੇਤਾ ਅਤੇ ਵਰਕਰ ਸਥਾਨਿਕ ਬਾਲਮੀਕੀ ਚੌਕ 'ਤੇ ਇਕੱਠੇ ਹੋਏ, ਕਾਂਗਰਸ ਲੀਡਰਸ਼ਿਪ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ | ਮੰਡਲ ਪ੍ਰਧਾਨ ਨਿਪੁਨ ਕੁਮਾਰ ਗੁਪਤਾ ਅਤੇ ਭਾਜਪਾ ਬੁਲਾਰੇ ਯੋਗੇਸ਼ ਠਾਕੁਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਰਾਹੁਲ ਗਾਂਧੀ ਰਾਜਨੀਤਿਕ ਆਧਾਰ ਗੁਆਉਣ ਤੋਂ ਦੁਖੀ ਹਨ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਰਗੇ ਮਿਹਨਤੀ ਨੇਤਾ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਾਂਗਰਸ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦੀ ਹੈ | ਰਾਹੁਲ ਗਾਂਧੀ ਨੂੰ ਆਪਣੀ ਗ਼ਲਤੀ ਲਈ ਦੇਸ਼ ਅਤੇ ਪੰਜਾਬ ਦੇ ਲੋਕਾਂ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ | ਇਸ ਵਿਰੋਧ ਪ੍ਰਦਰਸ਼ਨ ਵਿਚ ਸੀਨੀਅਰ ਭਾਜਪਾ ਆਗੂਆਂ ਅਤੇ ਅਧਿਕਾਰੀਆਂ ਨੇ ਹਿੱਸਾ | ਸਤੀਸ਼ ਮਹਾਜਨ, ਨਿਤਿਨ ਮਹਾਜਨ, ਪ੍ਰਵੀਨ ਕੁਮਾਰ, ਲਵਨੀਸ਼ ਮਹਾਜਨ, ਨਿਤੀਸ਼ ਬਲੋਤਰਾ, ਕੁਮਾਰੀ ਮੀਨੂੰ, ਜੋਗਿੰਦਰ ਸ਼ੀਲ, ਸੰਜੀਵ ਪਰਮਾਰ, ਦੀਪਕ ਸਲਵਾਨ, ਸੰਜੀਵ ਸਹੋਤਾ, ਵਿਕਾਸ ਸਨੋਤਾ, ਅੰਕੁਸ਼ ਮਹਾਜਨ, ਮਨਦੀਪ ਅਰੋੜਾ ਅਤੇ ਰਾਮ ਕੁਮਾਰ ਆਦਿ ਹਾਜ਼ਰ ਸਨ |