16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਆਜ਼ਾਦ ਹਿੰਦ ਫ਼ੌਜ ਦੇ ਬਹਾਦਰ ਸਿਪਾਹੀ ਸਵਰਗੀ ਅੰਗਰੇਜ਼ ਸਿੰਘ ਦੇ ਪਰਿਵਾਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 05-02-2026
ਪਠਾਨਕੋਟ, 4 ਫਰਵਰੀ (ਸੰਧੂ)-ਪਠਾਨਕੋਟ ਦੇ ਸੁੰਦਰ ਨਗਰ ਸਥਿਤ ਚੰਦਰ ਸ਼ੇਖਰ ਆਜ਼ਾਦ ਪਾਰਕ ਵਿਖੇ ਸੀਨੀਅਰ ਡਿਪਟੀ ਮੇਅਰ ਵਿਕਰਮ ਮਹਾਜਨ ਦੀ ਨਿਗਰਾਨੀ ਹੇਠ ਦੇਸ਼ ਭਗਤੀ ਦੀ ਭਾਵਨਾ ਨਾਲ ਭਰਿਆ ਇਕ ਸ਼ਾਨਦਾਰ ਤੇ ਮਾਣਮੱਤਾ ਸਮਾਗਮ ਕੀਤਾ ਗਿਆ | ਜਿਸ 'ਚ ਆਜ਼ਾਦ ਹਿੰਦ ਫ਼ੌਜ ਦੇ ਇਕ ਬਹਾਦਰ ਸਿਪਾਹੀ ਸਵਰਗੀ ਅੰਗਰੇਜ਼ ਸਿੰਘ ਦੇ ਪਰਿਵਾਰ ਨੂੰ ਵਿਸ਼ੇਸ਼ ਤੌਰ 'ਤੇ ਸ਼ਾਲ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਵਿਕਰਮ ਮਹਾਜਨ ਨੇ ਕਿਹਾ ਕਿ ਇਹ ਪਠਾਨਕੋਟ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਗਰੇਜ਼ ਸਿੰਘ ਵਰਗੇ ਬਹਾਦਰ ਸਾਡੀ ਮਿੱਟੀ ਵਿਚ ਪੈਦਾ ਹੋਏ, ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨ੍ਹਾਂ ਆਜ਼ਾਦ ਹਿੰਦ ਫ਼ੌਜ ਵਿਚ ਸ਼ਾਮਿਲ ਹੋ ਕੇ ਮਾਤ ਭੂਮੀ ਨੂੰ ਗ਼ੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਨ ਲਈ ਬਿ੍ਟਿਸ਼ ਸ਼ਾਸਨ ਵਿਰੁੱਧ ਲੜਾਈ ਲੜੀ | ਵਿਕਰਮ ਮਹਾਜਨ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਮੇਰੀ ਅਪੀਲ ਹੈ ਕਿ ਉਹ ਆਪਣੇ ਇਤਿਹਾਸ ਤੇ ਆਪਣੇ ਪੁਰਖਿਆਂ ਦੀਆਂ ਕੁਰਬਾਨੀਆਂ ਨੂੰ ਕਦੇ ਨਾ ਭੁੱਲਣ | ਇਸ ਮੌਕੇ ਪ੍ਰਥਮ ਪਠਾਨੀਆ ਦੇ ਪਿਤਾ ਕਮਲ ਸਿੰਘ ਪਠਾਨੀਆ, ਮਾਤਾ ਤਿ੍ਪਤਾ ਤੇ ਦਾਦੀ ਬੰਤੀ ਦੇਵੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਬੀਰ ਸਿੰਘ, ਦਿਨੇਸ਼ ਮਹਾਜਨ, ਕਰਨਪ੍ਰੀਤ, ਲਾਲੀ, ਸਾਹਿਲ ਚੌਧਰੀ, ਕੰਨੂ, ਸੋਨੂੰ ਪ੍ਰਧਾਨ ਅਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 16ਵੇਂ ਸਾਲਾਨਾ ਭੰਡਾਰੇ ਦੀਆਂ ਤਿਆਰੀਆਂ ਝੰਡਾ ਪੂਜਨ ਨਾਲ ਕੀਤੀਆਂ ਸ਼ੁਰੂ ਅਗਲੀ ਖ਼ਬਰ ਮਹਾਜਨ ਯੁਵਾ ਵਿੰਗ ਟੀਮ ਨੇ ਸਸਤੀ ਰਸੋਈ 'ਚ ਕੀਤੀ ਸੇਵਾ
Ad Position 24