ਪਠਾਨਕੋਟ, 4 ਫਰਵਰੀ (ਸੰਧੂ)-ਹਰ ਪਰਿਵਾਰ ਨੂੰ 10 ਲੱਖ ਰੁਪਏ ਦੇ ਇਲਾਜ ਵਾਲੀ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਹਰ ਗ਼ਰੀਬ ਪਰਿਵਾਰ ਦਾ ਵੱਡਾ ਸਹਾਰਾ ਹੈ | ਹੁਣ ਉਨ੍ਹਾਂ ਨੂੰ ਬਿਮਾਰੀ ਦੇ ਇਲਾਜ ਲਈ ਰਿਸ਼ਤੇਦਾਰਾਂ ਤੋਂ ਪੈਸੇ ਮੰਗਣ ਜਾਂ ਗਹਿਣੇ ਵੇਚਣ ਦੀ ਲੋੜ ਨਹੀਂ ਪਵੇਗੀ ਇਹ ਗੱਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਮੈਂਬਰ ਜ਼ਿਲ੍ਹਾ ਪਲੈਨਿੰਗ ਬੋਰਡ ਅਸ਼ੋਕ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ | ਉਨ੍ਹਾਂ ਕਿਹਾ ਕਿ ਉਕਤ ਯੋਜਨਾ ਤਹਿਤ ਬਣਿਆ ਮੁੱਖ ਮੰਤਰੀ ਸਿਹਤ ਕਾਰਡ ਸੂਬੇ ਦੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰੇਗਾ | ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਪੰਜਾਬ ਦੇ ਆਮ ਲੋਕਾਂ ਵਿੱਚ ਹੌਂਸਲਾ ਤੇ ਭਰੋਸਾ ਪੈਦਾ ਕੀਤਾ ਹੈ | ਮੁੱਖ ਮੰਤਰੀ ਸਿਹਤ ਕਾਰਡ ਰਾਹੀਂ 10 ਲੱਖ ਰੁਪਏ ਤੱਕ ਦਾ ਮੁਫ਼ਤ ਤੇ ਕੈਸ਼ਲੈਸ ਇਲਾਜ ਮਿਲਣ ਨਾਲ ਲੋਕਾਂ ਨੂੰ ਹੁਣ ਮਹਿੰਗੇ ਇਲਾਜ ਦੇ ਖ਼ਰਚਿਆਂ ਤੋਂ ਮੁਕਤੀ ਮਿਲੀ ਹੈ | ਸੂਬੇ ਭਰ 'ਚ ਸਿਹਤ ਕਾਰਡ ਲਈ ਦਿੱਖ ਰਿਹਾ ਭਾਰੀ ਉਤਸ਼ਾਹ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਮਾਨ ਸਰਕਾਰ ਦਾ ਇਹ ਲੋਕ-ਹਿਤੈਸ਼ੀ ਫ਼ੈਸਲਾ ਜ਼ਮੀਨੀ ਪੱਧਰ 'ਤੇ ਵੱਡਾ ਬਦਲਾਅ ਲੈ ਕੇ ਆ ਰਿਹਾ ਹੈ |