ਡੇਰਾ ਬਾਬਾ ਨਾਨਕ, 4 ਫਰਵਰੀ (ਹੀਰਾ ਸਿੰਘ ਮਾਂਗਟ)-ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡਾਂ ਦੀ ਨੰਬਰਦਾਰ ਯੂਨੀਅਨ ਵਲੋਂ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੰਬਰਦਾਰ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਵਲੋਂ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ, ਉਪਰੰਤ ਤਹਿਸੀਲਦਾਰ ਡੇਰਾ ਬਾਬਾ ਨਾਨਕ ਲਛਮਣ ਸਿੰਘ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਉਨ੍ਹਾਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਨੰਬਰਦਾਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਤੇ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਤਹਿਸੀਲਦਾਰ ਲਛਮਣ ਸਿੰਘ ਵਲੋਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਪ੍ਰਧਾਨ ਨਿਸ਼ਾਨ ਸਿੰਘ, ਬਲਦੇਵ ਸਿੰਘ ਰਊਵਾਲ, ਅਮਰਬੀਰ ਸਿੰਘ ਕੋਠਾ, ਸਵਿੰਦਰ ਸਿੰਘ ਰਾਜੇਕੇ, ਜਗਜੀਤ ਸਿੰਘ ਗਿੱਲਾਂਵਾਲੀ, ਲਖਵਿੰਦਰ ਸਿੰਘ, ਨਰਿੰਦਰ ਸਿੰਘ ਚਾਕਾਂਵਾਲੀ, ਅਮਨਦੀਪ ਸਿੰਘ ਠੇਠਰਕੇ, ਗੁਰਦੀਪ ਸਿੰਘ, ਰਜਿੰਦਰ ਸਿੰਘ, ਕੁਲਵੰਤ ਸਿੰਘ, ਸਰਬਜੀਤ ਕੌਰ, ਸਾਦਕ ਮਸੀਹ, ਸਰਦੂਲ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |