16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-02-2026
ਗੁਰਦਾਸਪੁਰ, 4 ਫਰਵਰੀ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਹੰਗਾਮੀ ਮੀਟਿੰਗ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਦੂਲਾ ਨੰਗਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਭਾਗ ਲਿਆ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਸਰਕਾਰ ਤੇ ਕਾਰਪੋਰੇਸ਼ਨ ਪ੍ਰਬੰਧਕਾਂ ਖ਼ਿਲਾਫ਼ 16 ਦਸੰਬਰ ਨੰੂ ਦਿੱਤੇ ਅਰਥੀ ਫ਼ੂਕ ਮੁਜ਼ਾਹਰਿਆਂ ਦਾ ਰੀਵਿਊ ਕੀਤਾ ਗਿਆ ਤੇ ਰਹਿ ਗਈਆਂ ਤੁਰੱਟੀਆਂ ਨੰੂ ਦੂਰ ਕਰਨ ਦਾ ਵਿਚਾਰ ਕੀਤਾ ਗਿਆ | ਸ੍ਰੀ ਪੱਪੂ ਨੇ ਦੱਸਿਆ ਕਿ 12 ਫਰਵਰੀ ਨੰੂ ਜਨਤਕ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਨੰੂ ਕਾਮਯਾਬ ਕਰਨ ਲਈ ਪੈਨਸ਼ਨਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਉਨ੍ਹਾਂ ਕਿਹਾ ਕਿ ਜੁਆਇੰਟ ਫ਼ਰੰਟ ਵਲੋਂ ਮੁੱਖ ਮੰਤਰੀ ਪੰਜਾਬ ਨੰੂ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜਣ ਸਮੇਂ ਵੀ ਪੈਨਸ਼ਨਰ ਉਨ੍ਹਾਂ ਨਾਲ ਸ਼ਾਮਿਲ ਹੋਣਗੇ | ਪੈਨਸ਼ਨਰਾਂ ਨੇ ਪੰਜਾਬ ਸਰਕਾਰ ਤੇ ਚੇਅਰਮੈਨ ਪਾਵਰਕਾਮ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦਾ 16 ਫ਼ੀਸਦੀ ਡੀ.ਏ, ਉਨ੍ਹਾਂ ਦਾ ਰਹਿੰਦਾ ਏਰੀਅਰ ਤੁਰੰਤ ਅਦਾ ਕੀਤਾ ਜਾਵੇ, ਨਹੀਂ ਤਾਂ ਸੂਬਾ ਕਮੇਟੀ ਦੇ ਸੱਦੇ 'ਤੇ ਸੰਘਰਸ਼ ਨੰੂ ਹੋਰ ਤੇਜ਼ ਕੀਤਾ ਜਾਵੇਗਾ | ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਜੋਗਿੰਦਰ ਸਿੰਘ ਸੂਬਾ ਆਗੂ, ਸਤਪਾਲ ਲੱਖੋਵਾਲ ਮੰਡਲ ਪ੍ਰਧਾਨ ਗੁਰਦਾਸਪੁਰ, ਸੰਤੋਖ ਸਿੰਘ ਸਰਕਲ ਆਗੂ, ਕਮਲ ਕਿਸ਼ੋਰ ਸਰਕਲ ਆਗੂ, ਦਰਸ਼ਨ ਸਿੰਘ ਸਰਕਲ ਆਗੂ, ਸਤਿੰਦਰ ਸ਼ਰਮਾ ਮੰਡਲ ਆਗੂ ਅਤੇ ਸੁਰਿੰਦਰ ਪੱਪੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਦੇ ਵਿਰੋਧ 'ਚ ਜਤਿੰਦਰ ਕੌਰ ਰੰਧਾਵਾ ਵਲੋਂ ਵੱਖ-ਵੱਖ ਪਿੰਡਾਂ 'ਚ ਪ੍ਰਦਰਸ਼ਨ ਅਗਲੀ ਖ਼ਬਰ ਮੁਹੱਲਾ ਕਲੀਨਿਕ ਪੁਰਾਣਾ ਸ਼ਾਲਾ ਵਿਖੇ ਮੁਲਾਜ਼ਮਾਂ ਦੇ ਆਪਸੀ ਕਾਟੋ ਕਲੇਸ਼ ਕਾਰਨ ਮਰੀਜ਼ ਪ੍ਰੇਸ਼ਾਨ
Ad Position 24