ਧਾਰੀਵਾਲ, 4 ਫਰਵਰੀ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਲਾਲ ਬਾਗ ਰਣੀਆ ਸਮਸ਼ਾਨਘਾਟ ਤੋਂ ਬਲਬੀਰ ਚੰਦ ਪੁੱਤਰ ਸੰਸਾਰ ਚੰਦ ਵਾਸੀ ਪੂਰੋਵਾਲ ਜੱੱਟਾਂ ਜੋ ਸਮਸ਼ਾਨਘਾਟ ਦੇ ਅੰਦਰ ਲੁਕ-ਛਿੱਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕੀਤਾ | ਉਸ ਕੋਲੋਂ ਇਕ ਸਿਲਵਰ ਪੰਨੀ, ਲਾਇਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ | ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ |