ਗੁਰਦਾਸਪੁਰ, 4 ਫਰਵਰੀ (ਚੱਕਰਾਜਾ)-ਗੁਰਦਾਸਪੁਰ ਦੇ ਮੁਹੱਲਾ ਉਂਕਾਰ ਨਗਰ ਵਿਖੇ ਇਕ ਪਿਤਾ ਵਲੋਂ ਪੁੱਤਰ ਦੀ ਗੁਆਂਢੀਆਂ ਵਲੋਂ ਕੀਤੀ ਕੁੱਟਮਾਰ ਦੀ ਜ਼ਲਾਲਤ ਨਾ ਝੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਨੀਰੂ ਸ਼ਰਮਾ ਪਤਨੀ ਰਜਿੰਦਰ ਕੁਮਾਰ ਵਾਸੀ ਭਿੰਡਰ ਵਾਲੀ ਗਲੀ ਮੁਹੱਲਾ ਉਂਕਾਰ ਨਗਰ ਗੁਰਦਾਸਪੁਰ ਵਲੋਂ ਪੁਲਿਸ ਕੋਲ ਦਿੱਤੇ ਬਿਆਨਾਂ 'ਚ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਗੁਆਂਢੀਆਂ ਦੇ ਘਰ ਪਾਰਟੀ ਸਮਾਗਮ ਸੀ | ਜਿਸ ਕਾਰਨ ਗਲੀ ਵਿਚ ਗੱਡੀਆਂ ਖੜ੍ਹੀਆਂ ਸਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜੋ ਈ.ਰਿਕਸ਼ਾ ਚਲਾਉਂਦਾ ਹੈ ਤੇ ਜਦ ਉਹ ਰਿਕਸ਼ਾ ਲੈ ਕੇ ਆਪਣੇ ਘਰ ਆ ਰਿਹਾ ਸੀ ਤਾਂ ਗੱਡੀਆਂ ਨੇੜਿਉਂ ਈ.ਰਿਕਸ਼ਾ ਲੰਘਾਉਣ ਸਮੇਂ ਉਨ੍ਹਾਂ ਦੇ ਗੁਆਂਢੀ ਜਿਨ੍ਹਾਂ ਦੇ ਘਰ ਵਿਆਹ ਸਮਾਗਮ ਚੱਲ ਰਿਹਾ ਸੀ, ਉਨ੍ਹਾਂ ਦੇ 4-5 ਵਿਅਕਤੀਆਂ ਵਲੋਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਜਦ ਲੜਕੇ ਦਾ ਪਿਤਾ ਰਜਿੰਦਰ ਕੁਮਾਰ ਆਪਣੇ ਪੁੱਤਰ ਨੰੂ ਛੁਡਾਉਣ ਲਈ ਅੱਗੇ ਆਇਆ ਤਾਂ ਲੜਕੇ ਨੰੂ ਨਾ ਛੱਡਦਿਆਂ ਦੇਖ ਕੇ ਉਸ ਨੇ ਕਿਹਾ ਕਿ ਜੇਕਰ ਉਸ ਦੇ ਪੁੱਤਰ ਨੰੂ ਨਾ ਛੱਡਿਆ ਤਾਂ ਉਹ ਕੁਝ ਖਾ ਕੇ ਮਰ ਜਾਵੇਗਾ | ਜਿਸ 'ਤੇ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਵਲੋਂ ਇਹ ਕਹਿਣ 'ਤੇ ਕਿ ਜਾ ਮਰਜਾ, ਲੜਕੇ ਦੇ ਪਿਤਾ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਗਈ | ਪੁਲਿਸ ਵਲੋਂ ਮਿ੍ਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ 4 ਵਿਅਕਤੀਆਂ ਖ਼ਿਲਾਫ਼ ਬਣਦੀਆਂ ਧਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ | ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੁਲਿਸ ਵਲੋਂ ਦੋਸ਼ੀਆਂ ਨੰੂ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ, ਕਿਉਂਕਿ ਉਕਤ ਵਿਅਕਤੀ ਚੰਗੀ ਪਹੁੰਚ ਵਾਲੇ ਹਨ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਦੋਸ਼ੀਆਂ ਨੰੂ ਗਿ੍ਫ਼ਤਾਰ ਕਰ ਲਿਆ ਜਾਵੇਗਾ |