16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰਬਾਣੀ ਕੰਠ ਮੁਕਾਬਲਿਆਂ 'ਚੋਂ ਪਿੰਡ ਭੋਜਰਾਜ ਦੀ ਕੰਵਲਜੀਤ ਕੌਰ ਖ਼ਾਲਸਾ ਨੇ 31000 ਰੁਪਏ ਦਾ ਇਨਾਮ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 05-02-2026
ਵਡਾਲਾ ਬਾਂਗਰ, 4 ਫਰਵਰੀ (ਭੁੰਬਲੀ)-ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ-ਉੜਮੁੜ (ਹੁਸ਼ਿਆਰਪੁਰ) ਵਲੋਂ ਗੁਰਮਤਿ ਦੇ ਸਿਧਾਤਾਂ ਨੂੰ ਘਰ-ਘਰ ਪਹੁੰਚਾਉਣ ਲਈ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੌਜਵਾਨ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਤੇ ਲਿਖਤੀ ਧਾਰਮਿਕ ਤੇ ਕੀਰਤਨ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਡੇਰਾ ਸੰਤ ਬਾਬਾ ਬਲਵੰਤ ਸਿੰਘ ਜੀ ਦਾਰਾਪੁਰ ਟਾਂਡਾ ਉੜਮੁੜ ਵਿਖੇ ਹੋਏ | ਇਨ੍ਹਾਂ ਮੁਕਾਬਲਿਆਂ 'ਚ ਪਿੰਡ ਭੋਜਰਾਜ ਦੀ ਵਿਦਿਆਰਥਣ ਕਵਲਜੀਤ ਕੌਰ ਖਾਲਸਾ ਨੇ 15 ਤੋਂ 25 ਸਾਲ ਵਰਗ ਵਿਚ 31000 ਰੁ: ਦਾ ਇਨਾਮ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ | ਭਾਈ ਮਨਜੀਤ ਸਿੰਘ ਵਾਸੀ ਪਿੰਡ ਭੋਜਰਾਜ ਦੀ ਸਪੁੱਤਰੀ ਕਵਲਜੀਤ ਕੌਰ ਇਸ ਤੋਂ ਪਹਿਲਾਂ ਵੀ ਅਨੇਕਾਂ ਧਾਰਮਿਕ ਮੁਕਾਬਲੇ ਜਿੱਤ ਚੁੱਕੀ ਹੈ ਤੇ ਉਸਨੂੰ 40 ਦੇ ਕਰੀਬ ਬਾਣੀਆਂ ਦਾ ਪਾਠ ਜੁਬਾਨੀ ਕੰਠ ਹੈ | ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਭਰ ਤੋਂ 10 ਜ਼ਿਲਿ੍ਹਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ 'ਚ ਇਨਾਮ ਵੰਡ ਸਮਾਗਮ ਮੌਕੇ ਪੰਜ ਪਿਆਰਿਆਂ ਤੋਂ ਇਲਾਵਾ ਗਿਆਨੀ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਜੇਤੂਆਂ ਨੂੰ ਇਨਾਮ ਵੰਡੇ | ਪਿੰਡ ਭੋਜਰਾਜ ਦੇ ਵਾਸੀਆਂ ਨੇ ਇਸ ਹੋਣਹਾਰ ਵਿਦਿਆਰਥਣ ਦਾ ਜ਼ੋਰਦਾਰ ਸਵਾਗਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਟਿਊਬਵੈੱਲ ਮੋਟਰਾਂ ਦੇ ਟਰਾਂਸਫਾਰਮਰ 'ਚੋਂ ਤੇਲ ਚੋਰੀ ਅਗਲੀ ਖ਼ਬਰ ਗੁਆਂਢੀਆਂ ਵਲੋਂ ਪੁੱਤਰ ਦੀ ਕੀਤੀ ਕੁੱਟਮਾਰ ਦੀ ਜ਼ਲਾਲਤ ਨਾ ਝੱਲਦਿਆਂ ਪਿਤਾ ਵਲੋਂ ਖ਼ੁਦਕੁਸ਼ੀ
Ad Position 24