ਕੋਟਲੀ ਸੂਰਤ ਮੱਲ੍ਹੀ, 4 ਫਰਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਬ-ਡਵੀਜ਼ਨ ਕੋਟਲੀ ਸੂਰਤ ਮੱਲੀ ਅਧੀਨ ਪੈਂਦੇ ਪਿੰਡ ਦਰਗਾਬਾਦ ਤੋਂ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਟਿਊਬਵੈੱਲ ਮੋਟਰਾਂ ਦੇ ਟਰਾਂਸਫਾਰਮਰ ਵਿਚੋਂ ਤੇਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਕਿਸਾਨ ਚੱਨਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਵਿਚ ਲੱਗੇ ਸ੍ਰੀਮਤੀ ਗਿਆਨ ਕੌਰ ਨਾਮ ਦੇ ਟਰਾਂਸਫਾਰਮਰ ਵਿਚੋਂ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਤੇਲ ਚੋਰੀ ਕਰ ਲਿਆ ਹੈ, ਜਿਸ ਕਰਕੇ ਟਰਾਂਸਫਾਰਮਰ ਸੜ੍ਹ ਗਿਆ ਹੈ ਤੇ ਉਨ੍ਹਾਂ ਦੇ ਟਿਊਬਵੈੱਲ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ | ਉਨ੍ਹਾਂ ਪੁਲਿਸ ਤੇ ਬਿਜਲੀ ਅਧਿਕਾਰੀਆਂ ਨੂੰ ਸੂਚਿਤ ਕਰਦਿਆਂ ਤੇਲ ਚੋਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਦੇ ਟਿਊਬਵੈੱਲ ਦੀ ਬਿਜਲੀ ਸਪਲਾਈ ਬਹਾਲ ਕਰਨ ਦੀ ਮੰਗ ਕੀਤੀ |