16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕਾਂਗਰਸ ਸਰਕਾਰ ਆਉਣ 'ਤੇ ਗਰੀਬਾਂ ਦੀ ਭਲਾਈ ਲਈ ਮੁੜ ਨਰੇਗਾ ਲਾਗੂ ਹੋਵੇਗੀ- ਜਤਿੰਦਰ ਕੌਰ ਰੰਧਾਵਾ

Ad Position 21
No active advertisement
ਅਜੀਤ ਡੈਸਕ 05-02-2026
ਕਲਾਨੌਰ, 4 ਫਰਵਰੀ (ਪੁਰੇਵਾਲ)-ਕੇਂਦਰ ਸਰਕਾਰ ਵਲੋਂ ਮਗਨਰੇਗਾ ਸਕੀਮ ਨੂੰ ਬਦਲਣ ਦੇ ਵਿਰੋਧ 'ਚ ਕਾਂਗਰਸ ਵਲੋਂ ਮੁਹਿੰਮ ਵਿੱਢੀ ਹੋਈ ਹੈ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਬੀਬੀ ਜਤਿੰਦਰ ਕੌਰ ਰੰਧਾਵਾ, ਉਦੇਵੀਰ ਸਿੰਘ ਰੰਧਾਵਾ ਵਲੋਂ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧ 'ਚ ਬਲਾਕ ਪ੍ਰਧਾਨ ਕਾਂਗਰਸ ਹਰਵਿੰਦਰ ਸਿੰਘ ਅਲਾਵਲਪੁਰ ਦੀ ਅਗਵਾਈ ਹੇਠ ਪਿੰਡ ਹਕੀਂਮਪੁਰ 'ਚ ਅਵਤਾਰ ਸਿੰਘ ਲਾਡੀ ਵਲੋਂ ਪ੍ਰਭਾਵਸ਼ਾਲੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ 'ਚ ਮੈਡਮ ਜਤਿੰਦਰ ਕੌਰ ਰੰਧਾਵਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਦੌਰਾਨ ਮਾਰਕਿਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਦੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਜਗਜੀਤ ਸਿੰਘ ਕਾਹਲੋਂ, ਸੀਨੀਅਰ ਆਗੂ ਜਸਪਾਲ ਸਿੰਘ ਨੈਪੀ ਕਾਹਲੋਂ ਵੀ ਹਾਜ਼ਰ ਰਹੇ | ਸੰਬੋਧਨ ਦੌਰਾਨ ਬਲਾਕ ਪ੍ਰਧਾਨ ਅਲਾਵਲਪੁਰ, ਚੇਅ. ਕਾਹਲੋਂ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਦੇਸ਼ ਅਤੇ ਸੂਬੇ ਦੇ ਲੋਕ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੋਂ ਵੀ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ | ਮੈਡਮ ਰੰਧਾਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ 'ਤੇ ਮੁੜ ਮਗਨਰੇਗਾ ਗਰੀਬਾਂ ਦੇ ਭਲੇ ਲਈ ਲਾਗੂ ਕੀਤੀ ਜਾਵੇਗੀ | ਇਸ ਮੌਕੇ 'ਤੇ ਸਰਪੰਚ ਕੁਲਦੀਪ ਕੌਰ, ਅਵਤਾਰ ਸਿੰਘ ਲਾਡੀ, ਪ੍ਰਧਾਨ ਗੁਰਨਾਮ ਸਿੰਘ ਬਰੀਲ੍ਹਾ, ਸਰਪੰਚ ਹਰਵੰਤ ਸਿੰਘ ਲੋਪਾ, ਹਲਕਾ ਪ੍ਰਧਾਨ ਮਨਿੰਦਰ ਸਿੰਘ ਮਨੂੰ ਸਰਜੇਚੱਕ, ਡੈਨੀਅਲ ਮਸੀਹ ਖੁਸ਼ੀਪੁਰ, ਨੰਬਰਦਾਰ ਧਰਮਿੰਦਰਜੀਤ ਸਿੰਘ ਕੰਗ, ਸਰਪੰਚ ਇੰਦਰਜੀਤ ਸਿੰਘ ਸ਼ਾਹਪੁਰ, ਸਾ. ਸਰਪੰਚ ਮੇਜਰ ਸਿੰਘ ਮੁਸਤਫਾਪੁਰ, ਬਲਦੇਵ ਸਿੰਘ ਪੈੜੂਵਾਲ, ਗੋਪੀ ਸ਼ਰਮਾ, ਨਿਰਮਲ ਸਿੰਘ ਭੰਗਵਾਂ, ਜੋਗਾ ਸਿੰਘ ਆਦਿ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੰੂ ਜ਼ਮਾਨਤ ਮਿਲਣ ਨਾਲ ਸਚਾਈ ਦੀ ਹੋਈ ਜਿੱਤ-ਪਿ੍ੰਸ ਮਸੀਹ ਅਗਲੀ ਖ਼ਬਰ ਟਿਊਬਵੈੱਲ ਮੋਟਰਾਂ ਦੇ ਟਰਾਂਸਫਾਰਮਰ 'ਚੋਂ ਤੇਲ ਚੋਰੀ
Ad Position 24