16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜੀਠੀਆ ਨੰੂ ਜ਼ਮਾਨਤ ਮਿਲਣ ਨਾਲ ਸਚਾਈ ਦੀ ਹੋਈ ਜਿੱਤ-ਪਿ੍ੰਸ ਮਸੀਹ

Ad Position 21
No active advertisement
ਅਜੀਤ ਡੈਸਕ 05-02-2026
ਗੁਰਦਾਸਪੁਰ, 4 ਫਰਵਰੀ (ਚੱਕਰਾਜਾ)-ਮਾਣਯੋਗ ਸੁਪਰੀਮ ਕੋਰਟ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੰੂ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਨਾਲ ਸਚਾਈ ਦੀ ਜਿੱਤ ਹੋਈ ਹੈ ਤੇ ਇਸ ਫੈਸਲੇ ਨਾਲ ਮਸੀਹ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਕ੍ਰਿਸਚਨ ਯੂਥ ਫ਼ਰੰਟ ਦੇ ਪੰਜਾਬ ਪ੍ਰਧਾਨ ਤੇ ਅਕਾਲੀ ਆਗੂ ਪਿ੍ੰਸ ਮਸੀਹ ਨੇ ਕਿਹਾ ਕਿ ਬਿਕਰਮ ਮਜੀਠੀਆ ਨੰੂ ਜ਼ਮਾਨਤ ਮਿਲਣ ਨਾਲ ਮਸੀਹ ਭਾਈਚਾਰੇ ਤੇ ਅਕਾਲੀ ਆਗੂਆਂ 'ਚ ਭਾਰੀ ਉਤਸ਼ਾਹ ਦੇਖਣ ਨੰੂ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਸਮੇਂ ਮਸੀਹ ਭਾਈਚਾਰੇ ਨੰੂ ਜਿੰਨਾ ਮਾਣ ਸਤਿਕਾਰ ਦਿੱਤਾ ਗਿਆ ਹੈ, ਉਹ ਹੋਰ ਕਿਸੇ ਸਰਕਾਰ ਵਲੋਂ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਦੇ ਬਾਹਰ ਆਉਣ ਨਾਲ ਮਾਝੇ ਤੋਂ ਇਲਾਵਾ ਸਮੁੱਚੇ ਸੂਬੇ ਅੰਦਰ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗਾ | ਜਿਸ ਦੀ ਲੋਕਾਂ ਨੰੂ ਬੇਸਬਰੀ ਨਾਲ ਉਡੀਕ ਹੈ | ਇਸ ਮੌਕੇ ਅਮਰੀਕ ਮਸੀਹ, ਮੰਗਾ ਮਸੀਹ, ਪਾਸਟਰ ਚਮਨ ਮਸੀਹ, ਬੱਬਾ ਮਸੀਹ ਤੇ ਰਾਜਨ ਮਸੀਹ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਮਨ ਬਹਿਲ ਵਲੋਂ ਵੱਖ-ਵੱਖ ਸਥਾਨਾਂ 'ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਅਗਲੀ ਖ਼ਬਰ ਕਾਂਗਰਸ ਸਰਕਾਰ ਆਉਣ 'ਤੇ ਗਰੀਬਾਂ ਦੀ ਭਲਾਈ ਲਈ ਮੁੜ ਨਰੇਗਾ ਲਾਗੂ ਹੋਵੇਗੀ- ਜਤਿੰਦਰ ਕੌਰ ਰੰਧਾਵਾ
Ad Position 24