ਗੁਰਦਾਸਪੁਰ, 4 ਫਰਵਰੀ (ਚੱਕਰਾਜਾ)-ਮਾਣਯੋਗ ਸੁਪਰੀਮ ਕੋਰਟ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੰੂ ਜ਼ਮਾਨਤ ਮਿਲਣ ਨਾਲ ਜਿਥੇ ਅਕਾਲੀ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ਹੈ, ਉੱਥੇ ਹੀ ਇਸ ਫ਼ੈਸਲੇ ਨਾਲ ਸਚਾਈ ਦੀ ਜਿੱਤ ਹੋਈ ਹੈ ਤੇ ਸਰਕਾਰ ਵਲੋਂ ਸਾਰੇ ਹੱਥ ਕੰਢੇ ਵਰਤਣ ਦੇ ਬਾਵਜੂਦ ਵੀ ਸਰਕਾਰ ਦੇ ਪੱਲੇ ਨਿਰਾਸ਼ਾ ਹੀ ਪਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਆਗੂ ਕੁਲਦੀਪ ਸਿੰਘ ਬੈਂਸ ਤੇ ਪਰਮਜੀਤ ਸਿੰਘ ਆਲੀਨੰਗਲ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਨਾਲ ਅਕਾਲੀ ਵਰਕਰਾਂ ਤੇ ਯੂਥ ਅੰਦਰ ਨਵਾਂ ਜੋਸ਼ ਭਰ ਗਿਆ ਹੈ, ਉੱਥੇ ਹੀ ਮਾਝੇ ਅੰਦਰ ਅਕਾਲੀ ਦਲ ਹੋਰ ਮਜ਼ਬੂਤ ਹੋ ਕੇ ਉੱਭਰੇਗਾ | ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਿਸ ਦੀ ਲੋਕਾਂ ਵਲੋਂ ਲੰਮੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ ਕਿ ਕਦੋਂ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਬਣੇ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰਕੇ ਸਰਕਾਰ ਬਣਾਉਣ ਵੱਲ ਵੱਧ ਰਿਹਾ ਹੈ | ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੀ ਹੋਈ ਜਿੱਤ ਦੀ ਸਮੁੱਚੇ ਅਕਾਲੀ ਦਲ ਨੰੂ ਵਧਾਈ ਦਿੱਤੀ |