16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜੀਠੀਆ ਨੇ ਹਮੇਸ਼ਾਂ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 05-02-2026
ਕੋਟਲੀ ਸੂਰਤ ਮੱਲ੍ਹੀ, 4 ਫਰਵਰੀ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਨਿਧੜਕ ਆਗੂ ਤੇ ਸਾ. ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾਂ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦਿਆਂ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਹੈ, ਜਿਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਆਸੀ ਰੰਜਿਸ਼ ਕਰਕੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਕੀਤੇ ਗਏ ਝੂਠੇ ਕੇਸ ਸਬੰਧੀ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਜਿੱਥੇ ਇਨਸਾਫ਼ ਤੇ ਸੱਚ ਦੀ ਜਿੱਤ ਹੋਈ ਹੈ, ਉਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਸੀਨੀਅਰ ਆਗੂ ਸਾ. ਸਰਪੰਚ ਧਰਮਿੰਦਰ ਸਿੰਘ ਬੱਬਾ ਰਾਏਚੱਕ, ਸਾ. ਸਰਪੰਚ ਸੁਲੱਖਣ ਸਿੰਘ ਮਲਕਪੁਰ ਤੇ ਨੌਜਵਾਨ ਆਗੂ ਸੁਖਵਿੰਦਰ ਸਿੰਘ ਗੋਰਾ ਅਲੀਨੰਗਲ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਜ਼ੇਲ੍ਹ 'ਚ ਰਿਹਾਈ ਨੇ ਜਿੱਥੇ ਸ਼ੋ੍ਰਮਣੀ ਅਕਾਲੀ ਦਲ ਵਰਕਰਾਂ ਦੇ ਹੌਂਸਲੇ ਬੁਲੰਦ ਕਰ ਦਿੱਤੇ ਹਨ, ਉਥੇ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਵਿਰੋਧੀਆਂ ਨੂੰ ਵੱਡੀ ਹਾਰ ਦੇਣ ਲਈ ਅਕਾਲੀ ਵਰਕਰ ਬਹੁਤ ਉਤਸ਼ਾਹਿਤ ਹਨ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸਰਕਾਰ ਦੀਆਂ ਵਧੀਕੀਆਂ ਤੋਂ ਨਹੀਂ ਡਰਦਾ ਤੇ ਹਮੇਸ਼ਾਂ ਪੰਜਾਬ ਦੇ ਹੱਕਾਂ ਹਿੱਤਾਂ ਤੇ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਦਾ ਰਹੇਗਾ | ਉਨ੍ਹਾਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਇਕਜੁੱਟ ਹੋ ਗਿਆ ਹੈ ਤੇ ਲੋਕ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਦੇ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਅਕਾਲੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਸੁਲੱਖਣ ਸਿੰਘ ਵਲੋਂ ਹਰਵਿੰਦਰਪਾਲ ਸਿੰਘ ਸ਼ਾਹਬਾਦ ਦਾ ਸਨਮਾਨ ਅਗਲੀ ਖ਼ਬਰ ਬਿਕਰਮ ਮਜੀਠੀਆ ਨੰੂ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ 'ਚ ਨਵਾਂ ਜੋਸ਼ ਭਰਿਆ-ਬੈਂਸ/ਆਲੀਨੰਗਲ
Ad Position 24