16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਐਡਵੋਕੇਟ ਸੇਖਵਾਂ ਦੀ ਅਗਵਾਈ 'ਚ ਪਿੰਡ ਗੁਨੋਪੁਰ ਵਿਖੇ ਸਿਹਤ ਬੀਮਾ ਯੋਜਨਾ ਦੇ ਤਹਿਤ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 05-02-2026
ਭੈਣੀ ਮੀਆਂ ਖਾਂ, 4 ਫਰਵਰੀ (ਜਸਬੀਰ ਸਿੰਘ ਬਾਜਵਾ)-ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ 'ਚ ਪਿੰਡ ਗੁਨੋਪੁਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਜਾਗਰੂਕਤਾ ਤੇ ਰਜਿਸਟ੍ਰੇਸ਼ਨ ਕੈਂਪ ਲਗਾਇਆ, ਜਿਸ 'ਚ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਕਵਰੇਜ ਵਾਲੇ ਬੀਮਾ ਕਾਰਡ ਜਾਰੀ ਕੀਤੇ ਗਏ | ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿਚ ਫ਼ੈਸਲਾਕੁੰਨ ਬਦਲਾਅ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ | ਪੰਜਾਬ ਵਿਚ ਲਗਪਗ 65 ਲੱਖ ਪਰਿਵਾਰ ਹਨ ਅਤੇ ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਬਾਜਵਾ ਨੇ ਸੁੱਖਾ ਮਸੀਹ ਜਾਗੋਵਾਲ ਦੀ ਬੇਟੀ ਦੇ ਵਿਆਹ 'ਚ ਸ਼ਾਮਿਲ ਹੋ ਕੇ ਦਿੱਤਾ ਅਸ਼ੀਰਵਾਦ ਅਗਲੀ ਖ਼ਬਰ ਪ੍ਰਧਾਨ ਸੁਲੱਖਣ ਸਿੰਘ ਵਲੋਂ ਹਰਵਿੰਦਰਪਾਲ ਸਿੰਘ ਸ਼ਾਹਬਾਦ ਦਾ ਸਨਮਾਨ
Ad Position 24