16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਬਾਜਵਾ ਨੇ ਸੁੱਖਾ ਮਸੀਹ ਜਾਗੋਵਾਲ ਦੀ ਬੇਟੀ ਦੇ ਵਿਆਹ 'ਚ ਸ਼ਾਮਿਲ ਹੋ ਕੇ ਦਿੱਤਾ ਅਸ਼ੀਰਵਾਦ

Ad Position 21
No active advertisement
ਅਜੀਤ ਡੈਸਕ 05-02-2026
ਭੈਣੀ ਮੀਆਂ ਖਾਂ, 4 ਫਰਵਰੀ (ਜਸਬੀਰ ਸਿੰਘ ਬਾਜਵਾ)-ਹਲਕਾ ਕਾਦੀਆਂ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਵਿਆਹ ਸਮਾਗਮਾਂ 'ਚ ਸ਼ਾਮਿਲ ਹੋ ਕੇ ਪਰਿਵਾਰਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ | ਇਸ ਸਬੰਧੀ ਸਰਪੰਚ ਲਖਵਿੰਦਰ ਸਿੰਘ ਜਾਗੋਵਾਲ ਨੇ ਦੱਸਿਆ ਕਿ ਬਾਜਵਾ ਵਲੋਂ ਹਲਕੇ ਦੇ ਪਿੰਡ ਜਾਗੋਵਾਲ ਬਾਂਗਰ ਦੇ ਮਸੀਹ ਭਾਈਚਾਰੇ ਨਾਲ ਸੰਬੰਧਿਤ ਸੁੱਖਾ ਮਸੀਹ ਦੀ ਬੇਟੀ ਦੇ ਵਿਆਹ ਸਮਾਗਮ 'ਚ ਸ਼ਾਮਿਲ ਹੋ ਕੇ ਬੇਟੀ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਸੁੱਖਾ ਮਸੀਹ ਵਲੋਂ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਲਖਵਿੰਦਰ ਸਿੰਘ, ਪੰਚ ਸਤਨਾਮ ਸਿੰਘ, ਪੰਚ ਸੁਖਵਿੰਦਰ ਮਸੀਹ, ਮਨੋਹਰ ਸਿੰਘ, ਕਰਨੈਲ ਸਿੰਘ, ਨਿਰਮਲ ਸਿੰਘ, ਸਮਿੰਦਰ ਸਿੰਘ, ਅੰਬਾ ਮਸੀਹ, ਮੰਗਾ ਮਸੀਹ, ਸੂਬੇਦਾਰ ਸੇਰ ਸਿੰਘ, ਰਵਿੰਦਰ ਸਿੰਘ ਜਾਗੋਵਾਲ, ਹਰਜੀਤ ਮਸੀਹ, ਲਵਪ੍ਰੀਤ ਬੱਬਾ, ਕੁੰਨਣ ਮਸੀਹ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਲੋਂ ਬੋਰਡ ਪ੍ਰੀਖਿਆਵਾਂ ਸੰਬੰਧੀ ਵਿਦਿਆਰਥੀਆਂ ਲਈ ਵਿਸ਼ੇਸ਼ ਹਵਨ ਕਰਵਾਇਆ ਅਗਲੀ ਖ਼ਬਰ ਐਡਵੋਕੇਟ ਸੇਖਵਾਂ ਦੀ ਅਗਵਾਈ 'ਚ ਪਿੰਡ ਗੁਨੋਪੁਰ ਵਿਖੇ ਸਿਹਤ ਬੀਮਾ ਯੋਜਨਾ ਦੇ ਤਹਿਤ ਜਾਗਰੂਕਤਾ ਕੈਂਪ
Ad Position 24