16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜੀਆ ਲਾਲ ਮਿੱਤਲ ਸਕੂਲ ਵਲੋਂ ਬੋਰਡ ਪ੍ਰੀਖਿਆਵਾਂ ਸੰਬੰਧੀ ਵਿਦਿਆਰਥੀਆਂ ਲਈ ਵਿਸ਼ੇਸ਼ ਹਵਨ ਕਰਵਾਇਆ

Ad Position 21
No active advertisement
ਅਜੀਤ ਡੈਸਕ 05-02-2026
ਗੁਰਦਾਸਪੁਰ, 4 ਫਰਵਰੀ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਲੋਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਹਵਨ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸ਼ਰਧਾ ਤੇ ਵਿਸ਼ਵਾਸ ਨਾਲ ਹਿੱਸਾ ਲਿਆ ਤੇ ਆਪਣੀਆਂ ਪ੍ਰੀਖਿਆਵਾਂ 'ਚ ਸਫ਼ਲਤਾ ਲਈ ਪ੍ਰਾਰਥਨਾ ਕੀਤੀ | ਆਸ਼ਾ ਮਿੱਤਲ, ਰਾਜਨ ਮਿੱਤਲ, ਅਮਨ ਮਿੱਤਲ ਤੇ ਮਿੱਤਲ ਪਰਿਵਾਰ ਦੇ ਹੋਰ ਮੈਂਬਰ ਮੁੱਖ ਮਹਿਮਾਨ ਵਜੋਂ ਮੌਜੂਦ ਸਨ | ਹਵਨ ਦੌਰਾਨ ਵੈਦਿਕ ਮੰਤਰਾਂ ਨਾਲ ਭੇਟਾਂ ਚੜ੍ਹਾਈਆਂ ਤੇ ਸਵਰਗੀ ਬਾਲ ਕਿ੍ਸ਼ਨ ਮਿੱਤਲ ਨੂੰ ਸ਼ਰਧਾ ਨਾਲ ਯਾਦ ਕੀਤਾ ਗਿਆ | ਵਿਦਿਆਰਥੀਆਂ ਦੇ ਉੱਜਵਲ ਭਵਿੱਖ ਤੇ ਉਨ੍ਹਾਂ ਦੀਆਂ ਬੋਰਡ ਪ੍ਰੀਖਿਆਵਾਂ 'ਚ ਸ਼ਾਨਦਾਰ ਸਫਲਤਾ ਲਈ ਵਿਸ਼ੇਸ਼ ਪ੍ਰਾਰਥਨਾ ਕੀਤੀ ਗਈ | ਇਸ ਮੌਕੇ ਮਿੱਤਲ ਪਰਿਵਾਰ ਨੇ ਸਾਰੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਰਾਜੀਵ ਭਾਰਤੀ ਨੇ ਸਾਰੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਸਵ: ਬਾਲ ਕਿ੍ਸ਼ਨ ਮਿੱਤਲ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕੀਤੇ | ਉਨ੍ਹਾਂ ਦੱਸਿਆ ਕਿ ਇਹ ਹਮੇਸ਼ਾ ਉਨ੍ਹਾਂ ਦੀ ਇੱਛਾ ਰਹੀ ਹੈ ਕਿ ਸਕੂਲ ਦੇ ਵਿਦਿਆਰਥੀ ਆਈ.ਆਈ.ਟੀ, ਗਲੋਬਲ ਸੰਸਥਾਵਾਂ ਤੇ ਹੋਰ ਵੱਕਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਸੰਸਥਾਵਾਂ ਵਿਚ ਸਿੱਖਿਆ ਪ੍ਰਾਪਤ ਕਰਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਤੇ ਆਤਮ ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਅੰਤ 'ਚ ਸਾਰੇ ਵਿਦਿਆਰਥੀਆਂ ਨੂੰ ਨਿਯਮਤ ਅਭਿਆਸ, ਸਮਰਪਣ ਤੇ ਸਖ਼ਤ ਮਿਹਨਤ ਨੂੰ ਸਫ਼ਲਤਾ ਦਾ ਆਪਣਾ ਮੰਤਰ ਬਣਾਉਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਦੀ ਰਹਿਨੁਮਾਈ ਹੇਠ ਲੋਕਾਂ ਦੇ ਬਗੈਰ ਕਿਸੇ ਭੇਦਭਾਵ ਦੇ ਬਣਾਏ ਜਾ ਰਹੇ ਨੇ ਸਿਹਤ ਬੀਮਾ ਕਾਰਡ- ਆਗੂ ਅਗਲੀ ਖ਼ਬਰ ਬਾਜਵਾ ਨੇ ਸੁੱਖਾ ਮਸੀਹ ਜਾਗੋਵਾਲ ਦੀ ਬੇਟੀ ਦੇ ਵਿਆਹ 'ਚ ਸ਼ਾਮਿਲ ਹੋ ਕੇ ਦਿੱਤਾ ਅਸ਼ੀਰਵਾਦ
Ad Position 24