16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਿਧਾਇਕ ਰੰਧਾਵਾ ਦੀ ਰਹਿਨੁਮਾਈ ਹੇਠ ਲੋਕਾਂ ਦੇ ਬਗੈਰ ਕਿਸੇ ਭੇਦਭਾਵ ਦੇ ਬਣਾਏ ਜਾ ਰਹੇ ਨੇ ਸਿਹਤ ਬੀਮਾ ਕਾਰਡ- ਆਗੂ

Ad Position 21
No active advertisement
ਅਜੀਤ ਡੈਸਕ 05-02-2026
ਕੋਟਲੀ ਸੂਰਤ ਮੱਲ੍ਹੀ, 4 ਫਰਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਹਲਕਾ ਡੇਰਾ ਬਾਬਾ ਨਾਨਕ ਅੰਦਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਬਗੈਰ ਕਿਸੇ ਭੇਦ ਸਿਹਤ ਕਾਰਡ ਬਣਾਏ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੇੜਲੇ ਪਿੰਡ ਫੱਤੂਪੁਰ 'ਚ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਕੈਂਪ ਦੌਰਾਨ ਆਮ ਆਦਮੀ ਪਾਰਟਾੀ ਦੇ ਬਲਾਕ ਪ੍ਰਧਾਨ ਕੰਵਲਜੀਤ ਸਿੰਘ ਫੱਤੂਪੁਰ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱ ਸਿਆ ਕਿ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਲੰਟੀਅਰ ਲੋਕਾਂ ਦੇ ਕਾਰਡ ਬਣਾਉਣ ਲਈ ਨਿਰੰਤਰ ਕੰਮ ਕਰ ਰਹੇ ਹਨ ਤੇ ਬਗੈਰ ਕਿਸੇ ਵਿਤਕਰੇ ਦੇ ਲੋਕਾਂ ਦੇ ਸਿਹਤ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਪਹਿਲਾਂ ਹੀ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉਥੇ ਹੁਣ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਕਰਵਾਉਣ ਦੀ ਸਹੂਲਤ ਮਿਲਣ ਕਰਕੇ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ | ਇਸ ਮੌਕੇ ਪੰਚਾਇਤ ਸਕੱਤਰ ਹਰੀਸ਼ ਕੁਮਾਰ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸੱਬਾ ਸ਼ਿਕਾਰ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨਬੀਨਗਰ, ਸਰਪੰਚ ਦਵਿੰਦਰ ਸਿੰਘ ਹੈਪੀ ਮਲਕਪੁਰ, ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ, ਸਰਪੰਚ ਦਲਜੀਤ ਸਿੰਘ ਦੇਹੜ, ਮਨਪ੍ਰੀਤ ਸਿੰਘ ਅਠਵਾਲ, ਸਰਪੰਚ ਰਣਜੋਧ ਸਿੰਘ ਅਠਵਾਲ, ਸਰਪੰਚ ਮੇਜਰ ਸਿੰਘ ਢਿੱਲਵਾਂ, ਸਰਪੰਚ ਸਾਹਿਬ ਸਿੰਘ ਜੀਵਨ ਨੰਗਲ, ਸਰਪੰਚ ਰਣਜੀਤ ਸਿੰਘ ਗਾਜੀਨੰਗਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਗੁਰਦਾਸਪੁਰ ਦੀ ਮੀਟਿੰਗ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਲੋਂ ਬੋਰਡ ਪ੍ਰੀਖਿਆਵਾਂ ਸੰਬੰਧੀ ਵਿਦਿਆਰਥੀਆਂ ਲਈ ਵਿਸ਼ੇਸ਼ ਹਵਨ ਕਰਵਾਇਆ
Ad Position 24