16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਕੂਲ ਆਫ਼ ਐਮੀਨੈਂਸ ਦੇ ਖਿਡਾਰੀਆਂ ਨੇ ਨੈਸ਼ਨਲ ਪੱਧਰ 'ਤੇ ਮੈਡਲ ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

Ad Position 21
No active advertisement
ਨੈਸ਼ਨਲ ਪੱਧਰ 'ਤੇ ਮੈਡਲ ਜਿੱਤ ਕੇ ਸਕੂਲ ਪਹੁੰਚੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਪਿ੍ੰਸੀਪਲ ਅਨਿਲ ਭੱਲਾ, ਜੂਡੋ ਕੋਚ ਅਮਰਜੀਤ ਸ਼ਾਸਤਰੀ ਤੇ ਹੋਰ | ਤਸਵੀਰ: ਵਿਸ਼ਾਲ ਮੁੰਨਾ <br/> 05-02-2026
ਗੁਰਦਾਸਪੁਰ, 4 ਫਰਵਰੀ (ਚੱਕਰਾਜਾ)-ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਦੇ ਖਿਡਾਰੀਆਂ ਨੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਜੂਡੋ ਤੇ ਕਰਾਸ 'ਚ ਮੈਡਲ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਅੱਜ ਮੈਡਲ ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ 'ਤੇ ਪਿ੍ੰਸੀਪਲ ਅਨਿਲ ਭੱਲਾ ਤੇ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਨਿੱਘਾ ਸਵਾਗਤ ਕੀਤਾ | ਖਿਡਾਰੀਆਂ ਦੀ ਮਿਹਨਤ ਤੇ ਪ੍ਰਾਪਤੀਆਂ ਦੀ ਪ੍ਰਸ਼ੰਸਾ ਕਰਦਿਆਂ ਪਿ੍ੰਸੀਪਲ ਅਨਿਲ ਭੱਲਾ ਨੇ ਕਿਹਾ ਕਿ ਸਕੂਲ ਵਲੋਂ ਖਿਡਾਰੀਆਂ ਦੀ ਬਿਹਤਰੀ ਲਈ ਹਮੇਸ਼ਾ ਦਰਵਾਜ਼ੇ ਖੁੱਲ੍ਹੇ ਹਨ ਤੇ ਜੂਡੋ, ਬਾਸਕਿਟਬਾਲ, ਕਰਾਟੇ, ਵਾਲੀਬਾਲ, ਬੈਡਮਿੰਟਨ ਦੀਆਂ ਖੇਡਾਂ ਦੀਆਂ ਗਰਾਉਂਡ ਬਣਾਈਆਂ ਹਨ | ਜਦੋਂ ਕਿ ਬਿਹਤਰੀਨ ਅਧਿਆਪਨ ਸਟਾਫ਼ ਦੀ ਮਦਦ ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ | ਇਸ ਮੌਕੇ ਅਮਰਜੀਤ ਸ਼ਾਸਤਰੀ ਜੂਡੋ ਕੋਚ ਨੇ ਦੱਸਿਆ ਕਿ ਇਸ ਸਾਲ ਵੀ ਸਕੂਲ ਦੇ ਖਿਡਾਰੀਆਂ ਨੇ ਮੈਡਲ ਜਿੱਤ ਕੇ ਗੁਰਦਾਸਪੁਰ ਦਾ ਨਾਂਅ ਰੌਸ਼ਨ ਕੀਤਾ ਹੈ | ਨੌਵੀਂ ਜਮਾਤ ਦਾ ਸੁਖਜਿੰਦਰ ਕੁਮਾਰ ਲਗਾਤਾਰ ਤਿੰਨ ਸਾਲਾ ਤੋਂ ਮੈਡਲ ਜਿੱਤਦਾ ਆ ਰਿਹਾ ਹੈ ਤੇ ਇਸ ਸਾਲ ਵੀ 69ਵੀਆਂ ਨੈਸ਼ਨਲ ਸਕੂਲ ਖੇਡਾਂ ਸਹਾਰਨਪੁਰ ਵਿਖੇ ਕਰਾਸ 'ਚ ਬਰਾਉਂਜ਼ ਮੈਡਲ ਜਿੱਤਿਆ ਹੈ | ਇਸੇ ਤਰ੍ਹਾਂ 12ਵੀਂ ਜਮਾਤ ਦੇ ਪਰਮਨੂਰ ਸਿੰਘ ਪਿੰਡ ਕੋਠੇ ਘੁਰਾਲਾ ਨੇ ਪਿਛਲੇ ਸਾਲ ਸਕੂਲ ਨੈਸ਼ਨਲ ਪੱਧਰ 'ਤੇ ਬਰਾਉਂਜ਼ ਮੈਡਲ ਅਤੇ ਇਸ ਸਾਲ ਸਿਲਵਰ ਮੈਡਲ ਜਿੱਤਿਆ ਹੈ | ਦਸਵੀਂ ਜਮਾਤ ਦੇ ਅਵਿਨਾਸ਼ ਮੱਟੂ ਨੇ ਅੰਡਰ-17 ਸਾਲ ਇੰਫਾਲ ਮਨੀਪੁਰ ਵਿਖੇ ਬਰਾਉਂਜ਼ ਮੈਡਲ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਸਕੂਲ ਸਟਾਫ ਤੇ ਪਿ੍ੰਸੀਪਲ ਅਨਿਲ ਭੱਲਾ ਦੇ ਜੂਡੋ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ | ਸਕੂਲ ਦੇ ਖੇਡ ਅਧਿਆਪਕ ਕਸ਼ਮੀਰ ਸਿੰਘ ਤੇ ਗੁਰਪ੍ਰੀਤ ਸਿੰਘ ਰਿਆੜ ਵਲੋਂ ਬੱਚਿਆਂ ਦੀ ਭਲਾਈ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਪ੍ਰਸੰਸਾਯੋਗ ਹਨ |
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਮੁੱਲਾਂਪੁਰ 'ਚ ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ਵਲੋਂ ਰਾਜ ਪੱਧਰੀ ਧਾਰਮਿਕ ਸਮਾਗਮ 6 ਤੋਂ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਗੁਰਦਾਸਪੁਰ ਦੀ ਮੀਟਿੰਗ
Ad Position 24