16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਛੰਭ ਏਰੀਏ 'ਚ ਸੇਮ ਸਮੱਸਿਆ ਕਾਰਨ ਕਿਸਾਨਾਂ ਨੂੰ ਖੇਤਾਂ 'ਚੋਂ ਕਮਾਦ ਕੱਢਣਾ ਹੋਇਆ ਅÏਖਾ

Ad Position 21
No active advertisement
ਅਜੀਤ ਡੈਸਕ 05-02-2026
ਗੁਰਦਾਸਪੁਰ, 4 ਫਰਵਰੀ (ਅਸ਼ੋਕ ਸ਼ਰਮਾ)-ਗੁਰਦਾਸਪੁਰ ਜ਼ਿਲੇ੍ਹ ਦੇ ਬੇਟ ਇਲਾਕੇ ਦੇ ਛੰਭ ਕਾਹਨੂੰਵਾਨ ਵਿਚ ਸੇਮ ਸਮੱਸਿਆ ਵਧੇਰੇ ਹੋਣ ਕਰਕੇ ਕਿਸਾਨਾਂ ਨੂੰ ਆਪਣੀ ਕਮਾਦ ਦੀ ਫ਼ਸਲ ਖੇਤਾਂ 'ਚੋਂ ਕੱਢਣ ਵਾਸਤੇ ਕਾਫੀ ਅÏਕੜਾਂ ਪੇਸ਼ ਆ ਰਹੀਆਂ ਹਨ | ਗੰਨੇ ਦੀ ਕਟਾਈ 'ਤੇ ਕਾਫੀ ਖ਼ਰਚ ਆਉਣ ਨਾਲ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਪ੍ਰਭਾਤ ਸਿੰਘ, ਅਸ਼ਵਨੀ ਕੁਮਾਰ, ਤੇਜਿੰਦਰ ਸਿੰਘ, ਗੁਰਮੀਤ ਸਿੰਘ ਨੇ ਦੱਸਿਆ ਕਿ ਪਿਛਲੇ ਮਹੀਨੇ ਹੋਈ ਬੇਮੌਸਮੀ ਬਰਸਾਤ ਨਾਲ ਛੰਭ ਦੀ ਜ਼ਮੀਨ 'ਚ ਕਾਫੀ ਸੇਮ ਹੋ ਗਈ ਹੈ ਤੇ ਜ਼ਿਆਦਾਤਰ ਲੋਕਾਂ ਦੀ ਛੰਭ ਏਰੀਏ ਵਿਚ ਕਮਾਦ ਦੀ ਫ਼ਸਲ ਹੈ | ਜਿਸ ਕਰਕੇ ਕਿਸਾਨਾਂ ਨੂੰ ਸੇਮ ਇਲਾਕੇ ਅੰਦਰੋਂ ਫ਼ਸਲ ਕੱਢਣ ਲਈ ਅਨੇਕਾਂ ਮੁਸ਼ਕਿਲਾਂ ਆ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਜਦੋਂ ਸੇਮ ਦੇ ਖੇਤਾਂ 'ਚ ਗੰਨੇ ਨਾਲ ਲੱਦੀਆਂ ਟਰਾਲੀਆਂ ਫਸ ਜਾਣ ਤਾਂ ਉਨ੍ਹਾਂ ਨੂੰ ਕਢਵਾਉਣ ਵਾਸਤੇ ਜੇ.ਸੀ.ਬੀ ਮਸ਼ੀਨ ਦਾ ਸਹਾਰਾ ਲੈਣਾ ਪੈਂਦਾ ਹੈ, ਜਿਸ 'ਤੇ ਹਜ਼ਾਰਾਂ ਰੁਪਏ ਖਰਚਾ ਆਉਂਦਾ ਹੈ ਤੇ ਜ਼ਿਮੀਂਦਾਰ ਦਾ ਆਰਥਿਕ ਨੁਕਸਾਨ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਡਰੇਨੇਜ਼ ਵਿਭਾਗ ਵਲੋਂ ਸਿਰਫ਼ ਬਰਸਾਤਾਂ ਵੇਲੇ ਇਲਾਕੇ ਦੀਆਂ ਡਰੇਨਾਂ ਦੀ ਸਫ਼ਾਈ ਖਾਨਾ ਪੂਰਤੀ ਹੀ ਕੀਤੀ ਜਾਂਦੀ ਹੈ ਅਤੇ ਡਰੇਨਾਂ ਦਾ ਪਾਣੀ ਬਾਹਰ ਨਿਕਲਣ ਦੀ ਬਜਾਏ ਕਿਸਾਨਾਂ ਦੇ ਖੇਤਾਂ ਵਿਚ ਜਮਾਂ ਹੋ ਜਾਂਦਾ ਹੈ, ਜਿਸ ਨਾਲ ਫਸਲਾਂ ਦਾ ਭਾਰੀ ਨੁਕਸਾਨ ਹੁੰਦਾ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੇ ਡਰੇਨੇਜ਼ ਵਿਭਾਗ ਮੰਤਰੀ ਪਾਸੋਂ ਮੰਗ ਕੀਤੀ ਕਿ ਇਲਾਕੇ ਅੰਦਰ ਡਰੇਨਾਂ ਦੀ ਸਫ਼ਾਈ ਦੇ ਨਾਲ-ਨਾਲ ਸੇਮ ਨਹਿਰ ਦੀ ਡੂੰਘਾਈ ਕਰਵਾਈ ਜਾਵੇ, ਜਿਸ ਨਾਲ ਸੇਮ ਦੀ ਸਮੱਸਿਆ ਦੂਰ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਛੰਭ ਏਰੀਏ 'ਚ ਸੇਮ ਸਮੱਸਿਆ ਕਾਰਨ ਕਿਸਾਨਾਂ ਨੂੰ ਖੇਤਾਂ 'ਚੋਂ ਕਮਾਦ ਕੱਢਣਾ ਹੋਇਆ ਅÏਖਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੇ ਆਗੂਆਂ ਦੀ ਮੀਟਿੰਗ
Ad Position 24