ਘੁਮਾਣ, 4 ਫਰਵਰੀ (ਬੰਮਰਾਹ)-ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ (ਘੁਮਾਣ) ਵਿਖੇ ਗੁਰੂ ਨਾਨਕ ਯੂਨੀਵਰਸਿਟੀ ਅੰਮਿ੍ਤਸਰ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾਕਟਰ ਕਰਮਜੀਤ ਸਿੰਘ ਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਾਲਜ ਪਿ੍ੰਸੀਪਲ ਤੇ ਇਸ ਸੈਮੀਨਾਰ ਦੇ ਕਨਵੀਨਰ ਡਾਕਟਰ ਵੀ.ਕੇ. ਸਿੰਘ ਦੀ ਰਹਿਨੁਮਾਈ ਹੇਠ 'ਸਟਾਰਟ-ਅੱਪ ਇੰਡੀਆ ਅਤੇ ਉੱਦਮੀਆਂ ਦੀ ਨਵੀਂ ਲਹਿਰ ਵਿਸ਼ੇ 'ਤੇ ਸੈਮੀਨਾਰ ਰੂਸਾ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ 'ਚ ਡਾ. ਵਿਕਰਮ ਸੰਧੂ ਯੂਨੀਵਰਸਿਟੀ ਬਿਜਨਸ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸੈਮੀਨਾਰ ਦੀ ਸ਼ੁਰੂਆਤ ਮੌਕੇ ੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ | ਉਪਰੰਤ ਸ਼ਮਾ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ ਗਈ | ਕਾਲਜ ਪਿ੍ੰਸੀਪਲ ਡਾਕਟਰ ਵੀ.ਕੇ. ਸਿੰਘ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਤੇ ਸਵਾਗਤੀ ਭਾਸ਼ਣ ਵਿਚ ਕਾਲਜ ਦੇ ਪਿਛੋਕੜ ਤੇ ਪ੍ਰਾਪਤੀਆਂ ਬਾਰੇ ਦੱਸਿਆ | ਡਾ. ਮਨੀਸ਼ ਕੁਮਾਰ (ਇੰਦਰ ਕੁਮਾਰ ਗੁਜਰਾਲ ਪੀ.ਟੀ.ਯੂ. ਅੰਮਿ੍ਤਸਰ ਕੈਂਪਸ) ਨੇ ਵਾਤਾਵਰਨ ਦੇ ਨਾਕਾਰਾਤਮਕ ਪ੍ਰਭਾਵ, ਪਲਾਸਟਿਕ ਦੀ ਵਰਤੋਂ ਅਤੇ ਬਿਜਨਸ ਸ਼ੁਰੂ ਕਰਨ ਲਈ ਆਰਥਿਕ ਸਹਾਇਤਾ ਦੇਣ ਵਾਲੀਆਂ ਏਜੰਸੀਆਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਬੁਲਾਰੇ ਡਾ. ਹਰਦੀਪ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਨਾਕਾਰਾਤਮਕ ਭਾਵਨਾਵਾਂ ਨੂੰ ਛੱਡਣਾ ਚਾਹੀਦਾ ਹੈ ਅਤੇ ਆਤਮ ਨਿਰਭਰ ਹੋਣਾ ਚਾਹੀਦਾ ਹੈ | ਇਸ ਮੌਕੇ ਪ੍ਰੋਫੈਸਰ ਗੁਰਨੀਰ ਕੌਰ ਤੇ ਪ੍ਰੋ. ਨਵਨੀਤ ਕੌਰ ਦੁਆਰਾ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ ਗਈ | ਕੋਆਰਡੀਨੇਟਰ ਪ੍ਰੋਫ਼ੈਸਰ ਧੀਰਜਗਿਰੀ ਨੇ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਇਸ ਸਮੇਂ ਪ੍ਰੋਫੈਸਰ ਸੰਦੀਪ ਕੌਰ ਅੰਗਰੇਜ਼ੀ ਵਿਭਾਗ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਕਰਮਜੀਤ ਕੌਰ, ਪ੍ਰੋ. ਸ਼ਮਸ਼ੇਰ ਸਿੰਘ, ਪ੍ਰੋ. ਰਵਨੀਤ ਕੌਰ, ਪ੍ਰੋ. ਮੀਨਾਕਸ਼ੀ, ਪ੍ਰੋ. ਸੰਦੀਪ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਹਰਦਵਿੰਦਰ ਸਿੰਘ, ਪ੍ਰੋ. ਅਮਰਪ੍ਰੀਤ ਸਿੰਘ, ਪ੍ਰੋ. ਧੀਰਜਗਿਰੀ, ਪ੍ਰੋ. ਰੋਹਨ ਬਜਾਜ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਲਖਵਿੰਦਰ ਕੌਰ, ਪ੍ਰੋ. ਸਿਮਰਨ ਕੌਰ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਪ੍ਰਦੀਪ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਕਿਰਨਪ੍ਰੀਤ ਕੌਰ, ਪ੍ਰੋ. ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਸੰਨੀ ਬਮੋਤਰਾ ਆਦਿ ਹਾਜ਼ਰ ਰਹੇ |