16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਘਣੀਏ-ਕੇ-ਬਾਂਗਰ 'ਚ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 05-02-2026
ਅਲੀਵਾਲ, 4 ਫਰਵਰੀ (ਸੁੱਚਾ ਸਿੰਘ ਬੁੱਲੋਵਾਲ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਘਣੀਏ-ਕੇ-ਬਾਂਗਰ ਦੀ ਸਾਧ ਸੰਗਤ ਵਲੋਂ ਸ਼ਰਧਾ ਭਾਵਨਾ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਰੱਖੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ 'ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ ਜਿਨਾਂ ਵਿਚ ਗਿਆਨੀ ਕੁਲਦੀਪ ਸਿੰਘ ਘਣੀਏ-ਕੇ-ਬਾਂਗਰ ਦਾ ਕਵੀਸ਼ਰੀ ਜਥਾ, ਗਿਆਨੀ ਗੁਰਮੇਜ ਸਿੰਘ ਬੀ.ਏ. ਤੇ ਗਿਆਨੀ ਜਰਨੈਲ ਸਿੰਘ ਬੈਂਸ ਜਲੰਧਰ ਦੇ ਢਾਡੀ ਜਥੇ ਨੇ ਸ਼ਾਨਾਮਤੇ ਸਿੱਖ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਸਟੇਜ ਦੀ ਸਮੁੱਚੀ ਭੂਮਿਕਾ ਡਾਕਟਰ ਹਰਵਿੰਦਰ ਸਿੰਘ ਨੇ ਬਾਖੂਬੀ ਨਿਭਾਈ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਤਰਲੋਕ ਸਿੰਘ, ਅਜੀਤ ਸਿੰਘ, ਸਰਪੰਚ ਗੁਰਸ਼ਰਨ ਸਿੰਘ ਲਾਡਾ, ਬਰਿੰਦਰਜੀਤ ਸਿੰਘ, ਰਵਿੰਦਰ ਸਿੰਘ, ਹਰਭਜਨ ਸਿੰਘ ਸਾਬੀ, ਰਣਜੀਤ ਸਿੰਘ ਸੈਕਟਰੀ, ਗ੍ਰੰਥੀ ਭਾਈ ਹਰਪ੍ਰੀਤ ਸਿੰਘ, ਬਾਬਾ ਸੁਖਦੇਵ ਸਿੰਘ, ਕੁਲਦੀਪ ਸਿੰਘ ਫੋਰਮੈਨ, ਡਾ. ਅਮਰਜੀਤ ਸਿੰਘ, ਮਨਜੀਤ ਸਿੰਘ, ਮਾ. ਬਲਰਾਜ ਸਿੰਘ, ਪਲਕਦੀਪ ਸਿੰਘ ਸੀੜਾ, ਸਤਿੰਦਰ ਸਿੰਘ ਬੱਬੂ, ਸੰਦੀਪ ਸਿੰਘ, ਦਿਲਪ੍ਰੀਤ ਸਿੰਘ, ਡਾ. ਹਰਵਿੰਦਰ ਸਿੰਘ, ਗੁਰਕੀਰਤ ਸਿੰਘ, ਗੁਰਨੂਰ ਸਿੰਘ, ਜਸਕੀਰਤ ਸਿੰਘ, ਦਿਲਪ੍ਰੀਤ ਸਿੰਘ, ਗੁਰਸਿਮਰਨ ਸਿੰਘ, ਲਖਬੀਰ ਸਿੰਘ ਫ਼ੌਜੀ, ਚਰਨਜੀਤ ਸਿੰਘ, ਸਹਿਜਪ੍ਰੀਤ ਸਿੰਘ, ਸੁਖਮਨਪ੍ਰੀਤ ਸਿੰਘ, ਰਣਜੀਤ ਭਗਤ, ਬਲਵਿੰਦਰ ਸਿੰਘ, ਬਾਪੂ ਕਿਰਪਾਲ ਸਿੰਘ, ਗੁਰਬੀਰ ਸਿੰਘ, ਗੁਰਸਹਿਜਪ੍ਰੀਤ ਸਿੰਘ, ਰਾਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕੰਡੀਲਾ 'ਚ 2 ਰੋਜ਼ਾ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਵਿਖੇ ਸੈਮੀਨਾਰ
Ad Position 24