ਊਧਨਵਾਲ, 4 ਫਰਵਰੀ (ਪਰਗਟ ਸਿੰਘ)-ਆਮ ਆਦਮੀ ਪਾਰਟੀ ਦੀ ਮੌਜ਼ੂਦਾ ਸਰਕਾਰ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਵੱਖ-ਵੱਖ ਝੂਠੇ ਕੇਸਾਂ 'ਚੋਂ ਮਾਣਯੋਗ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਕੇ ਹੰਕਾਰੀ ਸਰਕਾਰ ਦਾ ਮੂੰਹ ਭੰਨਿਆਂ ਤੇ ਸੱਚ ਦੀ ਜਿੱਤ ਹੋਣ ਦੀ ਖੁਸ਼ੀ 'ਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੇ ਕਰੀਬੀ ਸਾਥੀ ਐੱਸ.ਸੀ. ਵਿੰਗ ਪੰਜਾਬ ਦੇ ਜਰਨਲ ਸਕੱਤਰ ਕੈਪਟਨ ਕੁਲਵਿੰਦਰ ਸਿੰਘ ਲਾਡੀ ਤੇ ਸਾਥੀਆਂ ਨੇ ਕਸਬਾ ਊਧਨਵਾਲ 'ਚ ਲੱਡੂ ਵੰਡ ਕੇ ਖੁਸ਼ੀ ਮਨਾਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਜ਼ੋਰ ਲਾਇਆ ਕਿ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਹੀ ਰੱਖਿਆ ਜਾਵੇ, ਪਰ ਸੱਚ ਦੀ ਜਿੱਤ ਹੋਈ | ਮਾਣਯੋਗ ਸੁਪਰੀਮ ਕੋਰਟ ਨੇ ਜ਼ਮਾਨਤ ਮਨਜ਼ੂਰ ਕਰਕੇ ਵਿਰੋਧੀਆਂ ਦੇ ਮੂੰਹ 'ਤੇ ਕਰਾਰੀ ਚਪੇੜ ਮਾਰੀ ਹੈ | ਕੈਪਟਨ ਕੁਲਵਿੰਦਰ ਸਿੰਘ ਲਾਡੀ ਨੇ ਕਿਹਾ ਬਿਕਰਮ ਸਿੰਘ ਮਜੀਠੀਆ ਦੇ ਦੇਲ੍ਹ 'ਚੋਂ ਰਿਹਾਅ ਹੋਣ ਨਾਲ ਅਕਾਲੀ ਦਲ ਦੇ ਵਰਕਰਾਂ ਵਿਚ ਨਵੀਂ ਰੂਹ ਫੂਕੀ ਗਈ ਹੈ | ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ 'ਚ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਕੈਪ. ਕੁਲਵਿੰਦਰ ਸਿੰਘ ਲਾਡੀ, ਸੀਨੀਅਰ ਅਕਾਲੀ ਆਗੂ ਹਰਪਿੰਦਰ ਸਿੰਘ, ਬਲਵਿੰਦਰ ਸਿੰਘ, ਸਾ. ਮੈਂਬਰ ਲਾਡੀ, ਕੁਲਵੰਤ ਸਿੰਘ, ਬਿਕਰਮਜੀਤ ਸਿੰਘ ਕਲਸੀ, ਸੋਨੂੰ ਸ਼ਾਹਪੁਰ, ਗੁਰਵਿੰਦਰ ਸਿੰਘ, ਬੂਟਾ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |