16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਹੋਈ ਜਿੱਤ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 05-02-2026
ਕਿਲ੍ਹਾ ਲਾਲ ਸਿੰਘ, 4 ਫਰਵਰੀ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਖੋਰੀ ਤੇ ਤਾਨਾਸ਼ਾਹੀ ਰਵੱਈਏ ਨਾਲ ਝੂਠ ਕੇਸ ਪਾ ਕੇ ਜੇਲ੍ਹ ਭੇਜਿਆ ਸੀ, ਪਰ ਸੱਚ ਹਮੇਸ਼ਾਂ ਸੱਚ ਰਹਿੰਦਾ ਹੈ, ਜਿਸ 'ਤੇ ਮਾਨਯੋਗ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਖਦੇਵ ਸਿੰਘ ਬਾਲੇਵਾਲ, ਸਰਕਲ ਦਿਆਲਗੜ੍ਹ ਦੇ ਪ੍ਰਧਾਨ ਰਣਧੀਰ ਸਿੰਘ ਦਾਖ਼ਲਾ ਯੂਥ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਸ਼ਰਨਜੀਤ ਸਿੰਘ ਪੱਡਾ, ਰਛਪਿੰਦਰ ਸਿੰਘ ਲਾਡੀ ਚੰਦੂਮਾਂਜਾ ਨੇ ਕੀਤਾ | ਇਨ੍ਹਾਂ ਅਕਾਲੀ ਆਗੂਆਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਯੂਥ ਅਕਾਲੀ ਦਲ ਦੇ ਵਰਕਰਾਂ ਦੇ ਪ੍ਰੇਰਨਾ ਸਰੋਤ ਹਨ ਤੇ ਉਨ੍ਹਾਂ ਨੇ ਬਹੁਤ ਸਾਰੇ ਮਿਹਨਤੀ ਨੌਜਵਾਨਾਂ ਨੂੰ ਸਿਆਸਤ ਵਿਚ ਲਿਆ ਕੇ ਉਨ੍ਹਾਂ ਦੀ ਸਮਾਜ ਵਿਚ ਵੱਖਰੀ ਪਹਿਚਾਣ ਬਣਾਈ ਹੈ ਤੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਵਿਚ ਅਨੇਕਾਂ ਨੌਜਵਾਨਾਂ ਨੂੰ ਸਰਕਾਰੀ ਅਹੁਦਿਆਂ 'ਤੇ ਕੰਮ ਕਰਨ ਦਾ ਮੌਕਾ ਮਿਲਿਆ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਸ਼ੋ੍ਰਮਣੀ ਅਕਾਲੀ ਦਲ ਹੁਣ 2027 ਵਿਚ ਸਰਕਾਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰੇਗੀ ਅਤੇ ਇਸ ਭਿ੍ਸ਼ਟ ਤੇ ਤਾਨਾਸ਼ਾਹੀ ਸਰਕਾਰ ਦਾ ਪੰਜਾਬ 'ਚੋਂ ਬੋਰੀ-ਬਿਸਤਰਾ ਗੋਲ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਬਗ਼ਲੀ ਕਲਾਂ ਵਿਖੇ ਇੰਟਰਨੈਸ਼ਨਲ ਰਾਗੀ, ਕਥਾਵਾਚਕ ਭਾਈ ਬਲਵਿੰਦਰ ਸਿੰਘ ਭੌਰਲਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸ੍ਰੀ ਐੱਮ.ਐੱਲ. ਪੁਰੀ ਚਿਲਡਰਨ ਹਾਈ ਸਕੂਲ 'ਚ ਬੱਚਿਆਂ ਦੇ ਰੱਸੀ ਟੱਪਣ ਦੇ ਮੁਕਾਬਲੇ ਕਰਵਾਏ
Ad Position 24