ਤਿੱਬੜ, 4 ਫਰਵਰੀ (ਸੋਹਨ ਮਲਿਕ)-ਪਿੰਡ ਬੱਬਰੀ ਨੰਗਲ ਵਿਖੇ ਸਰਪੰਚ ਸੁਖਦੇਵ ਕੌਰ ਦੀ ਅਗਵਾਈ ਤੇ ਹਿਤਪਾਲ ਸਿੰਘ ਬਲਾਕ ਪ੍ਰਧਾਨ ਦੀ ਮੌਜੂਦਗੀ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਘਰ ਘਰ ਜਾ ਕੇ ਲੋਕਾਂ ਨੰੂ ਇਸ ਯੋਜਨਾ ਤੋਂ ਜਾਗਰੂਕ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਰਪੰਚ ਸੁਖਦੇਵ ਕੌਰ ਨੇ ਦੱਸਿਆ ਕਿ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦਾ ਲਾਭ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਲੋਕ ਮਾਨ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦੇ ਹੋਏ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਕਾਫ਼ੀ ਉਤਸ਼ਾਹਿਤ ਦਿਖਾ ਰਹੇ ਹਨ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਇਸ ਯੋਜਨਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਪਿੰਡ ਵਾਸੀਆਂ ਨੂੰ ਲਾਭ ਦਿਵਾਉਣ ਲਈ ਘਰ ਘਰ ਜਾ ਕੇ 10 ਲੱਖ ਦੇ ਮੁਫ਼ਤ ਇਲਾਜ ਕਾਰਡ ਲਈ ਰਜਿਸਟ੍ਰੇਸ਼ਨ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਕਾਰਜ 'ਚ ਸਮੁੱਚੀ ਪੰਚਾਇਤ ਦਾ ਵੀ ਸਹਿਯੋਗ ਮਿਲ ਰਿਹਾ ਹੈ | ਸਰਪੰਚ ਸੁਖਦੇਵ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦਾ ਆਪਣੇ ਪਿੰਡ ਵਾਸੀਆਂ ਲਈ ਇਸ ਯੋਜਨਾ ਤਹਿਤ ਕਾਰਡ ਬਣਾਉਣ ਲਈ ਧੰਨਵਾਦ ਕੀਤਾ |