16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਐਸ.ਈ. ਮੰਡੀ ਬੋਰਡ ਖ਼ਾਲਸਾ ਤੇ ਐਕਸੀਅਨ ਭੰਗੂ ਦਾ ਸੁੱਖਾ ਸਿੰਘ-ਮਹਿਤਾਬ ਸਿੰਘ ਟਰੱਸਟ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 05-02-2026
ਬਟਾਲਾ, 4 ਫਰਵਰੀ (ਹਰਦੇਵ ਸਿੰਘ ਸੰਧੂ)-ਸ਼ਹੀਦ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਟਰੱਸਟ ਦੀ ਵਿਸ਼ੇਸ ਮੀਟਿੰਗ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਜਲੰਧਰ ਰੋਡ ਵਿਖੇ ਹੋਈ, ਜਿਸ ਦੌਰਾਨ ਸਮੁੱਚੇ ਮੈਂਬਰਾਂ ਵਲੋਂ ਪਾਰਕ ਦੀ ਸੁੰਦਰਤਾ ਨੂੰ ਹੋਰ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਮੌਕੇ ਬਲਦੇਵ ਸਿੰਘ ਖਾਲਸਾ ਐਸ.ਈ. ਮੰਡੀ ਬੋਰਡ ਤੇ ਨਿਰਮਲ ਸਿੰਘ ਭੰਗੂ ਐਕਸੀਅਨ ਲੋਕ ਨਿਰਮਾਣ ਵਿਭਾਗ ਵਿਸ਼ੇਸ ਤੌਰ 'ਤੇ ਸ਼ਾਮਿਲ ਹੋਏ | ਇਨ੍ਹਾਂ ਨੂੰ ਸਰਕਾਰ ਵਲੋਂ ਤਰੱਕੀ ਮਿਲਣ 'ਤੇ ਸ਼ਹੀਦ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਟਰੱਸਟ ਵਲੋਂ ਸਨਮਾਨਿਤ ਕੀਤਾ ਗਿਆ ਤੇ ਇਨ੍ਹਾਂ ਨੂੰ ਟਰੱਸਟ ਦੇ ਨਵੇਂ ਮੈਂਬਰ ਨਿਯੁਕਤ ਕੀਤਾ ਗਿਆ | ਇਸ ਮੌਕੇ ਐਕਸੀਅਨ ਭੰਗੂ ਤੇ ਐਸ.ਈ. ਖਾਲਸਾ ਨੇ ਕਿਹਾ ਕਿ ਟਰੱਸਟ ਵਲੋਂ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਅਸੀਂ ਇਨ੍ਹਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ | ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ ਸਾਬਕਾ ਕੌਂਸਲਰ, ਗਿਆਨੀ ਹਰਬੰਸ ਸਿੰਘ ਹੰਸਪਾਲ, ਰਜਿੰਦਰ ਸਿੰਘ ਪੱਦਮ, ਨਰਿੰਦਰ ਸਿੰਘ ਸੇਖਵਾਂ, ਸੁੱਚਾ ਸਿੰਘ ਸੁਚੇਤਗੜ੍ਹ, ਪ੍ਰਵੀਨ ਸਿੰਘ, ਹਰਮਨਦੀਪ ਸਿੰਘ, ਮਾ. ਜੋਗਿੰਦਰ ਸਿੰਘ, ਰਾਜ ਗੁਰਵਿੰਦਰ ਸਿੰਘ, ਅਮਰਜੋਤ ਸਿੰਘ ਚੌਧਰੀ, ਕਰਨੈਲ ਸਿੰਘ ਐਸ.ਡੀ.ਓ., ਅਮਰਜੀਤ ਸਿੰਘ ਐਕਸੀਅਨ, ਹਰਪਾਲ ਸਿੰਘ ਹਰਪ੍ਰੀਤ ਸਿੰਘ ਚੰਡੀਗੜ੍ਹ, ਹਰਬਖ਼ਸ ਸਿੰਘ, ਗੁਰਮੁੱਖ ਸਿੰਘ, ਬਲਰਾਜ ਸਿੰਘ, ਪਲਵਿੰਦਰ ਸਿੰਘ ਲੰਬੜਦਾਰ, ਬਾਵਾ ਸਿੰਘ, ਸਤਬੀਰ ਸਿੰਘ, ਸਵਿੰਦਰਪਾਲ ਸਿੰਘ ਜੇ.ਈ., ਜਸਪਾਲ, ਨਿਰਮਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਮੀਟਿੰਗ ਅਗਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ
Ad Position 24