16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ 'ਲਿਟਲ ਸਪਰਾਊਟਸ ਖੇਡ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 05-02-2026
ਧਾਰੀਵਾਲ, 4 ਫਰਵਰੀ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਸ਼੍ਰੀਮਤੀ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਸਾਲਾਨਾ 'ਲਿਟਲ ਸਪਰਾਊਟਸ ਖੇਡ ਦਿਵਸ' ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ | ਸਮਾਗਮ ਦਾ ਆਰੰਭ ਪ੍ਰਾਰਥਨਾ ਅਤੇ ਮੁੱਖ ਮਹਿਮਾਨ ਅਮਰਜੀਤ ਸਿੰਘ ਚਾਹਲ ਵਲੋਂ ਝੰਡਾ ਲਹਿਰਾ ਕੇ ਕੀਤਾ ਗਿਆ | ਉਪਰੰਤ ਜੋਤੀ ਜਲਾ ਕੇ ਕੀਤੀ ਗਈ ਤੇ ਲਿਟਲ ਸਪਰਾਊਟਸ ਦੇ ਵਿਦਿਆਰਥੀਆਂ ਦੁਆਰਾ ਮਿਸ਼ਾਲ ਨੂੰ ਲੈ ਕੇ ਖੇਡ ਦੇ ਮੈਦਾਨ ਦਾ ਚੱਕਰ ਲਗਾਇਆ ਗਿਆ | ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਸਟੀਚਿਊਟ ਦੇ ਸਟਾਫ ਮੈਂਬਰ ਪ੍ਰੀਤਮ ਸਿੰਘ, ਮਨਦੀਪ ਸਿੰਘ, ਸ਼੍ਰੀਮਤੀ ਗਗਨਦੀਪ ਕੌਰ, ਸ਼੍ਰੀਮਤੀ ਰਜਨੀ ਅਬਰੋਲ ਅਤੇ ਸ਼੍ਰੀਮਤੀ ਜੀਵਨ ਜੋਤੀ ਵੀ ਮੌਜੂਦ ਸਨ | ਲਿਟਲ ਸਪਰਾਊਟਸ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਕਰ ਕੇ ਸਾਰਿਆਂ ਦਾ ਮਨ ਮੋਹ ਲਿਆ | ਖੇਡ ਮੁਕਾਬਲੇ ਨਰਸਰੀ, ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ਦੇ ਕਰਵਾਏ ਗਏ, ਜਿਸ ਵਿਚ ਬਾਲ ਕੁਲੈਕਟ ਬਾਸਕਿਟ, ਰੈਲੀ ਰੇਸ, ਜਿਗ-ਜੈਗ, ਕੱਪ ਬੈਲੇਂਸ ਰੇਸ, ਰਿੰਗ ਰੇਸ, ਚੇਅਰ ਗੇਮ, ਬੰਨੀ ਰੇਸ, ਪਿਕ ਐਂਡ ਡਰੋਪ ਆਦਿ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਖੇਡਾਂ ਵਿਚ ਪੂਰੀ ਲਗਨ ਤੇ ਖੇਡ ਭਾਵਨਾ ਨਾਲ ਭਾਗ ਲਿਆ | ਸਕੂਲ ਅਧਿਆਪਕਾਂ ਦੇ ਵੀ ਕਪਲ ਰੇਸ, ਬੈਲੇਂਸ ਰੇਸ, ਸਲੋਅ ਰੇਸ ਮੁਕਾਬਲੇ ਕਰਵਾਏ ਗਏ, ਜਿਸ ਨਾਲ ਸਮਾਗਮ ਹੋਰ ਵੀ ਰੌਣਕਦਾਰ ਬਣ ਗਿਆ | ਇਸ ਮੌਕੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਧਿਆਨ ਦੇਣ ਦੀ ਪ੍ਰੇਰਣਾ ਦਿੱਤੀ |
ਪਿ੍ੰਸੀਪਲ ਸ਼੍ਰੀਮਤੀ ਕਿਰਨ ਕੇਸਰ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਪੜ੍ਹਾਈ ਨਾਲ ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਨਤੀਜੇ ਐਲਾਨੇ ਗਏ ਅਤੇ ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਐੱਨ.ਸੀ.ਸੀ. ਕੈਡਿਟਾਂ ਨੇ ਕੈਂਪਾਂ ਵਿਚ ਸਨਮਾਨ ਹਾਸਿਲ ਕੀਤੇ ਅਗਲੀ ਖ਼ਬਰ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਮੀਟਿੰਗ
Ad Position 24