16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸਚਾਈ ਦੀ ਹੋਈ ਜਿੱਤ-ਕਮਲਜੀਤ ਚਾਵਲਾ

Ad Position 21
No active advertisement
ਅਜੀਤ ਡੈਸਕ 05-02-2026
ਗੁਰਦਾਸਪੁਰ, 4 ਫਰਵਰੀ (ਅਸ਼ੋਕ ਸ਼ਰਮਾ)-ਮਾਨਯੋਗ ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਸਰਕਾਰ ਵਲੋਂ ਝੂਠਾ ਫਸਾਇਆ ਗਿਆ ਸੀ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਕਮਲਜੀਤ ਚਾਵਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਜ਼ਮਾਨਤ ਹੋਣ 'ਤੇ ਸਮੂਹ ਅਕਾਲੀ ਵਰਕਰਾਂ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਤੇ ਅਕਾਲੀ ਵਰਕਰਾਂ 'ਚ ਨਵਾਂ ਜੋਸ਼ ਭਰ ਆਇਆ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਬਾਹਰ ਆਉਣ ਨਾਲ ਹੁਣ 'ਆਪ' ਸਰਕਾਰ ਦੇ ਮੰਤਰੀਆਂ ਦੇ ਨੀਂਦ ਹਰਾਮ ਹੋ ਜਾਵੇਗੀ |
ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਢਾਹ ਲਗਾਉਣ ਲਈ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਮਜੀਠੀਆ ਨੂੰ 7 ਮਹੀਨੇ ਦੇ ਕਰੀਬ ਜੇਲ੍ਹ ਅੰਦਰ ਡੱਕੀ ਰੱਖਿਆ | ਉਨ੍ਹਾਂ ਕਿਹਾ ਕਿ ਕਾਨੂੰਨ 'ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਪੂਰਾ ਵਿਸ਼ਵਾਸ ਸੀ ਤੇ ਹੁਣ ਉਸ ਵਿਸ਼ਵਾਸ ਸਦਕਾ ਸੱਚ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ | ਉਨ੍ਹਾਂ ਕਿਹਾ ਕਿ ਜੇਲ੍ਹਾਂ ਅੰਦਰ ਡੱਕਣ ਨਾਲ ਕਿਸੇ ਦੇ ਵਿਚਾਰਾਂ ਨੂੰ ਨਹੀਂ ਰੋਕਿਆ ਜਾ ਸਕਦਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਹੁਣ ਸ਼ੋ੍ਰਮਣੀ ਅਕਾਲੀ ਦਲ ਬਾਦਲ ਪਾਰਟੀ ਇਕ ਮਜ਼ਬੂਤ ਪਾਰਟੀ ਬਣ ਕੇ ਉੱਭਰੇਗੀ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਵਲੋਂ ਅੱਜ ਆਪਣੀਆਂ ਮੰਗਾਂ ਸੰਬੰਧੀ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣ... ਅਗਲੀ ਖ਼ਬਰ ਸਰਪੰਚ ਦਲਬੀਰ ਸਿੰਘ ਰਾਜੇਕੇ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਵਲੋਂ ਕੋਆਰਡੀਨੇਟਰ ਨਿਯੁਕਤ
Ad Position 24