23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 06-02-2026
ਬਟਾਲਾ, 5 ਫਰਵਰੀ (ਸਤਿੰਦਰ ਸਿੰਘ)-ਆਈ.ਸੀ.ਐੱਸ.ਸੀ. ਅਤੇ ਆਈ.ਐੱਸ.ਸੀ. ਬੋਰਡ ਤੋਂ ਮਾਨਤਾ ਪ੍ਰਾਪਤ ਬਟਾਲਾ ਦੇ ਮਸ਼ਹੂਰ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਸ: ਬੂਟਾ ਸਿੰਘ ਮੱਲਿਆਂਵਾਲ (ਡਿਪਟੀ ਡੀ.ਈ.ਓ.) ਅਤੇ ਉਨ੍ਹਾਂ ਦੇ ਧਰਮਪਤਨੀ ਸਤਿੰਦਰਪਾਲ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਕੀਤੀ ਗਈ ਅਤੇ ਸਕੂਲ ਦੇ ਵੱਖ-ਵੱਖ ਵਿਦਿਆਰਥੀਆਂ ਦੁਆਰਾ ਆਪਣੀ ਕਲਾ ਨੂੰ ਪੇਸ਼ ਕਰਦਿਆਂ ਗੀਤ ਪੇਸ਼ ਕੀਤੇ ਗਏ | ਮੁੱਖ ਮਹਿਮਾਨ ਦੁਆਰਾ ਪੂਰਾ ਸਾਲ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈ ਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ 4 ਹਾਊਸਾਂ ਦੇ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਕ੍ਰਮਵਾਰ ਐਕਵਾ ਹਾਊਸ, ਇਗਨੀਸ ਹਾਊਸ ਅਤੇ ਜਫਾਇਰ ਹਾਊਸ ਨੂੰ ਜੇਤੂ ਐਲਾਨਿਆ ਗਿਆ | ਸਕੂਲ ਦੇ ਚੇਅਰਮੈਨ ਨੇ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਤੁਹਾਡੀ ਮਿਹਨਤ ਦਾ ਨਤੀਜਾ ਹੈ | ਮਿਹਨਤ ਕਰਾਂਗੇ ਤਾਂ ਸਫਲਤਾ ਜ਼ਰੂਰ ਹਾਸਲ ਹੁੰਦੀ ਹੈ | ਉਨ੍ਹਾਂ ਬਾਕੀ ਵਿਦਿਆਰਥੀਆਂ ਨੂੰ ਵੀ ਲਗਨ ਨਾਲ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਤਾਂ ਕਿ ਉਹ ਵੀ ਅਗਲੀ ਵਾਰ ਸਫਲਤਾ ਹਾਸਲ ਕਰ ਕੇ ਟਰਾਫੀਆਂ ਦੇ ਹੱਕਦਾਰ ਬਣ ਸਕਣ | ਇਸ ਮੌਕੇ ਸਕੂਲ ਦੇ ਡਾਇਰੈਕਟਰ ਐਡਵੋਕੇਟ ਸ: ਬਸ਼ਿੰਦਰਪਾਲ ਸਿੰਘ (ਸ਼ੈਰੀ ਮੱਲਿਆਂਵਾਲ), ਉਪ ਚੇਅਰਪਰਸਨ ਡਾ. ਸੰਦੀਪ ਕੌਰ, ਪਿ੍ੰਸੀਪਲ ਸਬੀਨਾ ਸਿੰਘ ਅਤੇ ਸਮੂਹ ਸਟਾਫ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਡਿਵਾਈਨ ਵਿਲ ਪਬਲਿਕ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਐੱਸ.ਐੱਲ.ਏ. ਵਜੋਂ ਪਦਉੱਨਤ ਹੋਏ ਰਮੇਸ਼ ਕੁਮਾਰ ਭਗਤ ਫੱਜੂਪੁਰ ਦਾ ਨਿੱਘਾ ਸਵਾਗਤ
Ad Position 24