23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਅੱਡਾ ਕੋਟਲੀ ਸੂਰਤ ਮੱਲ੍ਹੀ 'ਚੋਂ ਗੰਦੇ ਪਾਣੀ ਦੇ ਨਿਕਾਸ ਲਈ ਗ੍ਰਾਮ ਪੰਚਾਇਤ ਨੇ ਸੀਵਰੇਜ ਪਾਉਣ ਦਾ ਕੰਮ ਕਰਵਾਇਆ ਸ਼ੁਰੂ

Ad Position 21
No active advertisement
ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਦਲਬੀਰ ਸਿੰਘ ਭਿੱਲਾ ਕੋਟਲੀ ਤੇ ਸਰਪੰਚ ਸੁਖਵਿੰਦਰ ਸਿੰਘ ਕੋਟਲੀ ਸਾਥੀਆਂ ਸਮੇਤ | ਤਸਵੀਰ : ਨਾਗਰਾ <br/> 06-02-2026
ਕੋਟਲੀ ਸੂਰਤ ਮੱਲ੍ਹੀ, 5 ਫਰਵਰੀ (ਕੁਲਦੀਪ ਸਿੰਘ ਨਾਗਰਾ)-ਬਟਾਲਾ-ਡੇਰਾ ਬਾਬਾ ਨਾਨਕ ਸੜਕ 'ਤੇ ਸਥਿਤ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਉਣ ਲਈ ਗ੍ਰਾਮ ਪੰਚਾਇਤ ਕੋਟਲੀ ਸੂਰਤ ਮੱਲ੍ਹੀ ਤੇ ਗ੍ਰਾਮ ਪੰਚਾਇਤ ਕੋਟਲੀ ਭਿੱਟੇਵੱਢ ਵਲੋਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਿਸ ਕਰ ਕੇ ਦਹਾਕਿਆਂ ਤੋਂ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਪ੍ਰੇਸ਼ਾਨ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਬਣ ਗਈ ਹੈ | ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਬੀਰ ਸਿੰਘ ਭਿੱਲਾ ਕੋਟਲੀ, ਸਰਪੰਚ ਸੁਖਵਿੰਦਰ ਸਿੰਘ ਕੋਟਲੀ ਤੇ ਸਰਪੰਚ ਰਛਪਾਲ ਸਿੰਘ ਗਿਆਨੀ ਨੇ ਦੱਸਿਆ ਕਿ ਥੋੜ੍ਹੀ ਬਰਸਾਤ ਹੋਣ ਨਾਲ ਵੀ ਜਿੱਥੇ ਕਈ ਕਈ ਦਿਨ ਗੰਦਾ ਪਾਣੀ ਦੁਕਾਨਾਂ ਦੇ ਅੱਗੇ ਸੜਕਾਂ 'ਚ ਖੜਾ ਦੁਕਾਨਦਾਰਾਂ ਤੇ ਰਾਹਗੀਰਾਂ ਲਈ ਵੱਡੀਆਂ ਮੁਸ਼ਕਿਲਾਂ ਪੈਂਦਾ ਕਰਦਾ ਹੈ, ਉਥੇ ਕਈ ਘਰਾਂ ਦੀਆਂ ਕੰਧਾਂ 'ਚ ਤਰੇੜ੍ਹਾਂ ਆ ਰਹੀਆਂ ਸਨ, ਪਰ ਅਫ਼ਸੋਸ ਵਾਲੀ ਗੱਲ ਇਹ ਪਿਛਲੇ ਲੰਮੇ ਸਮੇਂ ਤੋਂ ਲਾਰਿਆਂ ਦੇ ਸਿਵਾਏ ਕਿਸੇ ਨੇ ਲੋਕਾਂ ਦੀ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਤਵੱਜੋਂ ਨਹੀਂ ਦਿੱਤੀ ਤੇ ਹੁਣ ਉਨ੍ਹਾਂ ਨੇ ਲੋਕਾਂ ਨੂੰ ਇਸ ਗੰਭੀਰ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਲੱਖਾਂ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਹੈ | ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਵਲੋਂ ਬਗੈਰ ਕਿਸੇ ਵਿਤਕਰੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੰਗੀ ਪੱਧਰ 'ਤੇ ਵਿਕਾਸ ਕਾਰਜਾਂ ਦੇ ਕੰਮ ਕਰਵਾਏ ਜਾ ਰਹੇ ਹਨ ਤੇ ਹਰੇਕ ਵਰਗ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ |
ਇਸ ਮੌਕੇ ਰੋਸ਼ਨ ਲਾਲ ਪੰਚਾਇਤ ਸਕੱਤਰ, ਹਰਪ੍ਰੀਤ ਸਿੰਘ ਬਾਜਵਾ, ਦੁਕਾਨਦਾਰ ਅਮਰੀਕ ਸਿੰਘ ਬਿੱਟੂ ਕੋਟਲੀ, ਆੜ੍ਹਤੀ ਜਗਰੂਪ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ, ਜਗਰੂਪ ਸਿੰਘ ਧਾਲੀਵਾਲ, ਬਲਬੀਰ ਸਿੰਘ ਧਾਲੀਵਾਲ, ਸਰਪੰਚ ਲਖਵਿੰਦਰ ਸਿੰਘ ਵੜੈਚ, ਸਰਪੰਚ ਲਾਡੀ ਮਾਹਲ ਸਮੇਤ ਦੁਕਾਨਦਾਰ ਤੇ ਮੁਹਤਬਰ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਜੇ ਕੁਮਾਰ ਸੋਨੀ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਫੂਕਿਆ ਰਾਹੁਲ ਗਾਂਧੀ ਦਾ ਪੁਤਲਾ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਂਵਿਦਿਆਲਾ ਧਾਰੀਵਾਲ ਵਿਖੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
Ad Position 24