23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਹੋਈ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 06-02-2026
ਜਥੇਬੰਦੀ ਨੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ


ਬਟਾਲਾ, 5 ਫਰਵਰੀ (ਸਤਿੰਦਰ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਸ਼ਹਿਰੀ ਮੰਡਲ ਬਟਾਲਾ ਦੀ ਮਹੀਨਾਵਾਰ ਮੀਟਿੰਗ ਸ: ਅਰਜਨ ਸਿੰਘ ਪਰਮਾਰ ਦੀ ਪ੍ਰਧਾਨਗੀ ਹੇਠ 26 ਨੰਬਰ 66 ਕੇ.ਵੀ. ਸਬ-ਸਟੇਸ਼ਨ ਬਟਾਲਾ ਵਿਖੇ ਹੋਈ | ਇਸ ਮੌਕੇ ਸਰਕਲ ਗੁਰਦਾਸਪੁਰ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਅਮਰਗੜ੍ਹਅਤੇ ਅਤੇ ਸ਼ਹਿਰੀ ਮੰਡਲ ਬਟਾਲਾ ਦੇ ਸਰਪ੍ਰਸਤ ਹੀਰਾ ਲਾਲ ਕਿਲ੍ਹਾ ਟੇਕ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਅਪਣਾਏ ਗਏ ਮੁਲਾਜ਼ਮ ਵਿਰੋਧੀ ਰਵੱਈਏ ਦੀ ਪੁਰਜ਼ੋਰ ਨਿੰਦਾ ਕੀਤੀ ਗਈ ਅਤੇ ਕਿਹਾ ਕਿ ਬਿਜਲੀ ਮੁਲਾਜ਼ਮ ਤੇ ਪੰਜਾਬ ਦੇ ਕਿਸਾਨ, ਮਜ਼ਦੂਰ, ਬਿਜਲੀ ਬਿੱਲ 2025 ਦਾ ਜੰਮ ਕੇ ਵਿਰੋਧ ਕਰਨਗੇ ਅਤੇ ਇਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦਾ ਡੀ.ਏ. ਜੋ ਕਿ 16 ਫ਼ੀਸਦੀ ਘੱਟ ਦਿੱਤਾ ਜਾ ਰਿਹਾ ਹੈ, ਉਹ ਜਾਰੀ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਪ੍ਰਤੀ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੇ, ਨਹੀਂ ਤਾਂ ਮੁਲਾਜ਼ਮ ਵਰਗ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ, ਇਸ ਦਾ ਅਸਰ ਆਉਣ ਵਾਲੀਆਂ ਲੋਕ ਸਭਾ ਤੇ ਵਿਧਾਨ ਸਭਾ ਦੀਆਂ 2027 ਚੋਣਾਂ ਵਿਚ ਪਵੇਗਾ | ਇਸ ਮੌਕੇ ਰਵਿੰਦਰ ਕੁਮਾਰ ਰਘੂਵੰਸ਼ੀ, ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ ਪੱਡਾ, ਪ੍ਰਭਜੋਤ ਸਿੰਘ ਪੱਡਾ, ਲਕਸ਼ੇ ਕੁਮਾਰ, ਵਰੁਣ ਕੁਮਾਰ ਐਸ.ਐਸ.ਐੱਮ., ਗੁਰਮੀਤ ਸਿੰਘ ਛੀਨਾ, ਫੁੱਲਪ੍ਰੀਤ ਸਿੰਘ ਰੰਧਾਵਾ, ਰਾਜਬੀਰ ਸਿੰਘ ਖਾਲਸਾ, ਸੁੱਚਾ ਸਿੰਘ ਜੇ.ਈ., ਜਤਿੰਦਰ ਕੁਮਾਰ ਵਿੱਤ ਸਕੱਤਰ, ਪਰਮਜੀਤ ਸਿੰਘ ਬੱਲਪੁਰੀਆਂ, ਪਰਮਜੀਤ ਸਿੰਘ ਕਲਸੀ, ਨਿਰਮਲ ਸਿੰਘ ਕੋਟਲੀ, ਮਨਜੀਤ ਸਿੰਘ ਵਿੱਤ ਸਕੱਤਰ, ਰਛਪਾਲ ਸਿੰਘ, ਮਨਿੰਦਰਪਾਲ ਸਿੰਘ ਐੱਸ.ਐੱਸ.ਐਮ., ਮਨਜਿੰਦਰਪਾਲ ਸਿੰਘ ਐਲ.ਐੱਮ.ਪੀ., ਗੁਰਸੇਵਕ ਸਿੰਘ ਸੰਧੂ, ਅਤੁੱਲ ਸਹਿਦੇਵ, ਦਿਕਸ਼ਤਪ੍ਰੀਤ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਲਖਬੀਰ ਸਿੰਘ ਲੋਧੀਨੰਗਲ ਅਤੇ ਵਰਕਰਾਂ ਵਲੋਂ ਮੁਬਾਰਕਬਾਦ
Ad Position 24