23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੀਨੀਅਰ ਕਾਂਗਰਸੀ ਆਗੂ ਅਮਰਪਾਲ ਸਿੰਘ ਬਿਸ਼ਨੀਵਾਲ ਦੇ ਮਾਤਾ ਪਰਮਜੀਤ ਕੌਰ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

Ad Position 21
No active advertisement
ਅਜੀਤ ਡੈਸਕ 06-02-2026
ਫਤਹਿਗੜ੍ਹ ਚੂੜੀਆਂ, 5 ਫਰਵਰੀ (ਅਵਤਾਰ ਸਿੰਘ ਰੰਧਾਵਾ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਬਿਸ਼ਨੀਵਾਲ ਦੇ ਸੀਨੀਅਰ ਕਾਂਗਰਸੀ ਆਗੂ ਅਮਰਪਾਲ ਸਿੰਘ ਬਿਸ਼ਨੀਵਾਲ, ਜਿਨਾਂ ਦੇ ਸਤਿਕਾਰਯੋਗ ਮਾਤਾ ਜੀ ਬੀਤੇ ਦਿਨ ਪਰਮਜੀਤ ਕੌਰ ਪ੍ਰਮਾਤਮਾ ਵਲੋਂ ਦਿੱਤੀ ਗਈ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਅਚਾਨਕ ਸਦੀਵੀ ਵਿਛੋੜਾ ਦੇ ਗਏ ਸੀ, ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਿਸ਼ਨੀਵਾਲ ਦੇ ਸ਼ਮਸ਼ਾਨਘਾਟ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਦੀ ਹਾਜ਼ਰੀ ਵਿਚ ਕਰ ਦਿੱਤਾ ਗਿਆ | ਇਸ ਮੌਕੇ ਅਮਰਪਾਲ ਸਿੰਘ ਬਿਸ਼ਨੀਵਾਲ ਅਤੇ ਉਨ੍ਹਾਂ ਦੇ ਪਿਤਾ ਬਾਪੂ ਜੀ ਮਹਿੰਦਰ ਸਿੰਘ ਨਾਲ ਅਫਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਸਾਬਕਾ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਹੋਰਨਾ ਸਮੇਤ ਪਹੁੰਚੇ | ਇਸ ਮੌਕੇ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜਿੱਥੇ ਇਹ ਪਰਿਵਾਰ ਹਮੇਸ਼ਾ ਪਾਰਟੀ ਦੇ ਮੋਢੇ ਨਾਲ ਮੋਢਾ ਜੋੜ ਕੇ ਚਲਦਾ ਆ ਰਿਹਾ ਹੈ, ਉਥੇ ਬੀਬੀ ਪਰਮਜੀਤ ਕੌਰ ਜੀ ਵੀ ਹਮੇਸ਼ਾ ਸਮਾਜ ਸੇਵੀ ਦੇ ਤੌਰ 'ਤੇ ਵਿਚਰੇ ਹਨ ਅਤੇ ਉਨ੍ਹਾਂ ਦੇ ਅਚਾਨਕ ਤੁਰ ਜਾਣ ਦੇ ਨਾਲ ਪਰਿਵਾਰ, ਸੱਜਣ ਸੁਨੇਹੀਆਂ ਨੂੰ ਬਹੁਤ ਵੱਡੀ ਘਾਟ ਮਹਿਸੂਸ ਹੋਈ ਹੈ | ਅਫਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ 'ਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਵੀਨੰਦਨ ਸਿੰਘ ਨਿੱਕੂ ਬਾਜਵਾ, ਜਸਦੇਵ ਸਿੰਘ ਪੰਨੂ ਯੂਐਸਏ, ਸਵਿੰਦਰ ਸਿੰਘ ਯੂਐਸਏ, ਚੇਅਰਮੈਨ ਉਂਕਾਰ ਸਿੰਘ ਲਾਟੀ ਕਾਸ਼ਤੀਵਾਲ, ਰਜਿੰਦਰ ਸਿੰਘ ਬੱਲਾ ਬਿਸ਼ਨੀਵਾਲ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭਾਲੋਵਾਲੀ, ਬਲਵਿੰਦਰ ਸਿੰਘ ਕੋਟਲਾ ਬਾਮਾ, ਨਿਸ਼ਾਨ ਸਿੰਘ ਰਿਆਲੀ, ਗੱਜਣ ਸਿੰਘ, ਸਤਿੰਦਰ ਸਿੰਘ, ਪ੍ਰਗਟ ਸਿੰਘ ਪੰਨੂ, ਮੰਗਲ ਸਿੰਘ ਕੋਟ, ਚੇਅਰਮੈਨ ਕਰਨਜੀਤ ਸਿੰਘ ਕੋਟ, ਸੁਖਪਾਲ ਸਿੰਘ, ਦੁਰਲਭਜੀਤ ਸਿੰਘ, ਸਾਬਕਾ ਸਰਪੰਚ ਲਖਵਿੰਦਰ ਸਿੰਘ ਅਲੀਵਾਲ, ਗੁਰਪ੍ਰੀਤ ਸਿੰਘ ਜਾਂਗਲਾ, ਹਰਪ੍ਰੀਤ ਸਿੰਘ ਹੈਪੀ ਕਾਦੀਆਂ ਰਾਜਪੂਤਾਂ, ਸਰਪੰਚ ਸੰਦੀਪ ਬੇਦੀ ਨਾਨਕ ਚੱਕ, ਰਣਜੀਤ ਸਿੰਘ, ਸਰਬਜੀਤ ਸਿੰਘ, ਪ੍ਰੀਤਮ ਸਿੰਘ, ਸ਼ੱਬਾ ਰਾਪੁਰ, ਸੁਰਿੰਦਰ ਸਿੰਘ ਕੈਰੋ, ਗੋਗੀ ਸਰੂਪਵਾਲੀ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਦੇ ਨਾਲ ਸ਼ਾਮਿਲ ਹਨ |
Ad Position 22
No active advertisement
ਪਿਛਲੀ ਖ਼ਬਰ ਭਿੰਦਰ ਦਿਓਲ ਨਮਿਤ ਬੋਪਾਰਾਏ ਕਲਾਂ ਵਿਖੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਐਡਵੋਕੇਟ ਰਾਕੇਸ਼ ਰਣੀਆਂ ਨੂੰ ਸਦਮਾ
Ad Position 24